Site icon TV Punjab | Punjabi News Channel

ਪੰਜਾਬ ਦੇ ਨਵੇਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਰਬਾਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ : ਪੰਜਾਬ ਦੇ ਨਵੇਂ ਰਾਜਪਾਲ ਵਜੋਂ ਵਾਧੂ ਕਾਰਜਭਾਰ ਸੰਭਾਲਣ ਵਾਲੇ ਤਾਮਿਲਨਾਡੂ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪੁੱਜੇ। ਉਨ੍ਹਾਂ ਸ਼ਰਧਾ ਸਹਿਤ ਕੜਾਹ ਪ੍ਰਸ਼ਾਦ ਦੀ ਦੇਗ ਭੇਟ ਕਰਕੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨੂੰ ਸੂਚਨਾ ਕੇਂਦਰ ਦੇ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਅਤੇ ਮਰਯਾਦਾ ਬਾਰੇ ਜਾਣਕਾਰੀ ਦਿੱਤੀ ਗਈ।

ਟੀਵੀ ਪੰਜਾਬ ਬਿਊਰੋ

Exit mobile version