ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਗਲੀ ਕੈਬਨਿਟ ਮੀਟਿੰਗ 17 ਮਈ ਨੂੰ ਸਵੇਰੇ 10:30 ਵਜੇ ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ। ਜਿਸ ਦੀ ਜਾਣਕਾਰੀ ਸੀਐਮ ਮਾਨ ਨੇ ਟਵੀਟ ਕਰਕੇ ਦਿੱਤੀ ਹੈ। ਜਿਸ ਦੌਰਾਨ ਉਨ੍ਹਾਂ ਟਵੀਟ ਕਰਦਿਆਂ ਲਿਖਿਆ- “ਆਪਕੀ ਸਰਕਾਰ” ਦੇ ਵਾਅਦੇ ਅਨੁਸਾਰ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਦਿਨ ਬੁੱਧਵਾਰ ਨੂੰ ਸਵੇਰੇ 10:30 ਵਜੇ ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ।
“ਸਰਕਾਰ ਤੁਹਾਡੇ ਦੁਆਰ”
ਵਾਅਦੇ ਮੁਤਾਬਕ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਬੁੱਧਵਾਰ ਨੂੰ ਸਵੇਰੇ 10:30 am ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ..ਜਿਸ ਵਿੱਚ ਜਲੰਧਰ ਸਮੇਤ ਪੰਜਾਬ ਦੇ ਕਈ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਸਮੇਤ ਪੁਰਾਣੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਤੇ ਵਿਚਾਰ ਹੋਵੇਗਾ ਅਤੇ ਤੁਰੰਤ ਫੈਸਲੇ ਲਏ ਜਾਣਗੇ …— Bhagwant Mann (@BhagwantMann) May 15, 2023