ਕਿਸਾਨ ਧਰਨੇ ਦੇ ਮਾਮਲੇ ‘ਚ ਸੁਪਰੀਮ ਕੋਰਟ ਵਿਚ ਅਗਲੀ ਸੁਣਵਾਈ 7 ਦਸੰਬਰ ਨੂੰ

ਨਵੀਂ ਦਿੱਲੀ : ਕਿਸਾਨਾਂ ਦੇ ਧਰਨੇ ਦੇ ਮਾਮਲੇ ਵਿਚ ਪਾਈ ਗਈ ਪਟੀਸ਼ਨ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਜਿਸ ਵਿਚ ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਧਰਨੇ ਦੇ ਕਾਰਨ ਰਾਹ ਬੰਦ ਹੋਣ ਕਾਰਨ ਲੋਕਾਂ ਨੂੰ ਪਰੇਸ਼ਾਨੀ ਹੋ ਰਹੀ ਹੈ।

ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਅੰਦੋਲਨ ਦਾ ਅਧਿਕਾਰ ਹੈ ਪਰ ਸੜਕਾਂ ਜਾਮ ਕਰਨ ਦਾ ਨਹੀਂ। ਅਦਾਲਤ ਨੇ ਕਿਸਾਨ ਯੂਨੀਅਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਿਰੋਧ ਕਰ ਰਹੇ ਕਿਸਾਨਾਂ ਨੂੰ ਸੜਕਾਂ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ‘ਤੇ ਆਪਣਾ ਜਵਾਬ ਦਾਇਰ ਕਰਨ।

ਹੁਣ ਇਸ ਮਾਮਲੇ ਦੀ ਸੁਣਵਾਈ 7 ਦਸੰਬਰ ਨੂੰ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਤੇ ਮਜ਼ਦੂਰ ਪਿਛਲੇ 11 ਮਹੀਨਿਆਂ ਤੋਂ ਦਿੱਲੀ ਦੇ ਬਰਡਰਾਂ ‘ਤੇ ਧਰਨਾ ਲਗਾ ਕੇ ਬੈਠੇ ਹਨ ਤੇ ਹੁਣ ਤੱਕ ਸੈਂਕੜੇ ਕਿਸਾਨ ਮਜ਼ਦੂਰ ਆਪਣੀ ਜਾਨ ਤੋਂ ਹੱਥ ਧੋ ਬੈਠੇ ਹਨ।

ਟੀਵੀ ਪੰਜਾਬ ਬਿਊਰੋ