ਅਲੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਲੀਗੜ੍ਹ ਵਿਚ ਰਾਜਾ ਮਹਿੰਦਰ ਪ੍ਰਤਾਪ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਉਪ ਮੁੱਖ ਮੰਤਰੀ ਦਿਨੇਸ਼ ਸ਼ਰਮਾ ਸਮੇਤ ਕਈ ਅਧਿਕਾਰੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਪੱਛਮੀ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਲਈ ਅੱਜ ਵੱਡਾ ਦਿਨ ਹੈ। ਅੱਜ ਰਾਧਾਅਸ਼ਟਮੀ ਹੈ, ਜੋ ਅੱਜ ਦੇ ਦਿਨ ਨੂੰ ਹੋਰ ਵੀ ਪਵਿੱਤਰ ਬਣਾਉਂਦੀ ਹੈ।ਇਸ ਦੌਰਾਨ ਪੀਐਮ ਮੋਦੀ ਨੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਮੈਨੂੰ ਉਨ੍ਹਾਂ ਦੀ ਯਾਦ ਆ ਰਹੀ ਹੈ। ਟੀਵੀ ਪੰਜਾਬ ਬਿਊਰੋ
ਪ੍ਰਧਾਨ ਮੰਤਰੀ ਨੇ ਰਾਜਾ ਮਹਿੰਦਰ ਪ੍ਰਤਾਪ ਸਿੰਘ ਸਟੇਟ ਯੂਨੀਵਰਸਿਟੀ ਦਾ ਰੱਖਿਆ ਨੀਂਹ ਪੱਥਰ
