ਨਵੀਂ ਦਿੱਲੀ : ਡੈਨਮਾਰਕ ਦੀ ਪ੍ਰਧਾਨ ਮੰਤਰੀ ਮੈਟੇ ਫਰੈਡਰਿਕਸਨ ਤਿੰਨ ਦਿਨਾਂ ਭਾਰਤ ਦੌਰੇ ‘ਤੇ ਹੈ। ਇਸ ਦੌਰਾਨ ਉਨ੍ਹਾਂ ਦਾ ਰਾਸ਼ਟਰਪਤੀ ਭਵਨ ਵਿਖੇ ਨਿੱਘਾ ਸਵਾਗਤ ਕੀਤਾ ਗਿਆ।
ਜਿਸਦੇ ਬਾਅਦ ਉਨ੍ਹਾਂ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਅਸੀਂ ਭਾਰਤ ਨੂੰ ਬਹੁਤ ਕਰੀਬੀ ਭਾਈਵਾਲ ਮੰਨਦੇ ਹਾਂ। ਮੈਂ ਇਸ ਦੌਰੇ ਨੂੰ ਡੈਨਮਾਰਕ-ਭਾਰਤ ਦੁਵੱਲੇ ਸਬੰਧਾਂ ਲਈ ਇਕ ਮੀਲ ਪੱਥਰ ਵਜੋਂ ਵੇਖਦੀ ਹਾਂ।
ਤੁਹਾਨੂੰ ਦੱਸ ਦੇਈਏ ਕਿ ਡੈਨਮਾਰਕ ਦੇ ਪ੍ਰਧਾਨ ਮੰਤਰੀ 11 ਅਕਤੂਬਰ ਤੱਕ ਭਾਰਤ ਦੇ ਦੌਰੇ ‘ਤੇ ਰਹਿਣਗੇ। ਇਸ ਦੌਰਾਨ ਉਹ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕਰੇਗੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੇ ਸਬੰਧਾਂ ‘ਤੇ ਗੱਲਬਾਤ ਹੋਵੇਗੀ।
ਡੈਨਮਾਰਕ ਦੇ ਪ੍ਰਧਾਨ ਮੰਤਰੀ ਰਸਮੀ ਸਵਾਗਤ ਤੋਂ ਬਾਅਦ ਰਾਜਘਾਟ ਪਹੁੰਚੇ। ਜਿੱਥੇ ਉਨ੍ਹਾਂ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਉਹ ਆਈਟੀਸੀ ਮੌਰੀਆ ਹੋਟਲ ਵਿਚ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਮਿਲੇ।
ਇਸ ਮੁਲਾਕਾਤ ਤੋਂ ਬਾਅਦ ਉਹ ਹੈਦਰਾਬਾਦ ਹਾਊਸ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣਗੇ। ਪ੍ਰਧਾਨ ਮੰਤਰੀ ਮੈਟੇ ਫਰੈਡਰਿਕਸਨ ਦੀ ਭਾਰਤ ਫੇਰੀ ਨਾਲ ਡੈਨਮਾਰਕ ਅਤੇ ਭਾਰਤ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਉਮੀਦ ਹੈ।
ਤੁਹਾਨੂੰ ਦੱਸ ਦਈਏ ਕਿ ਇਸ ਸਮੇਂ ਦੌਰਾਨ, ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀ ਗ੍ਰੀਨ ਰਣਨੀਤਕ ਗੱਠਜੋੜ ਦੇ ਖੇਤਰ ਵਿਚ ਪ੍ਰਗਤੀ ਦੀ ਸਮੀਖਿਆ ਕਰਨਗੇ ਅਤੇ ਦੁਵੱਲੇ ਸਬੰਧਾਂ ਦੇ ਵੱਖ ਵੱਖ ਪਹਿਲੂਆਂ ‘ਤੇ ਚਰਚਾ ਕਰਨਗੇ। ਇਸ ਤੋਂ ਇਲਾਵਾ ਭਾਰਤ ਕਿਮ ਡੇਵੀ ਦੀ ਹਵਾਲਗੀ ਨਾਲ ਜੁੜੇ ਮੁੱਦੇ ‘ਤੇ ਵੀ ਚਰਚਾ ਕਰਨ ਜਾ ਰਿਹਾ ਹੈ।
ਟੀਵੀ ਪੰਜਾਬ ਬਿਊਰੋ