● On air now · ਟੀਵੀ ਪੰਜਾਬ

Punjabi News · Since 2013

Breaking

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਕੀਤਾ ਖੁਸ਼, ਦਿੱਤਾ ਵੱਡਾ ਤੋਹਫਾ

ਚੰਡੀਗੜ੍ਹ: ਪੰਜਾਬ ਸਰਕਾਰ ਨੇ PNSAP ਦੇ ਮੁਲਾਜ਼ਮਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਦਰਅਸਲ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੀ.ਐਨ.ਐਸ.ਏ.ਪੀ ਦੇ ਮੁਲਾਜ਼ਮਾਂ ਦੀ ਚਿਰੋਕਣੀ ਮੰਗ ਪੂਰੀ ਕਰ ਦਿੱਤੀ ਹੈ। ਉਨ੍ਹਾਂ ਪਨਸਪ ਦੇ ਮੁਲਾਜ਼ਮਾਂ…


ਚੰਡੀਗੜ੍ਹ: ਪੰਜਾਬ ਸਰਕਾਰ ਨੇ PNSAP ਦੇ ਮੁਲਾਜ਼ਮਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਦਰਅਸਲ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੀ.ਐਨ.ਐਸ.ਏ.ਪੀ ਦੇ ਮੁਲਾਜ਼ਮਾਂ ਦੀ ਚਿਰੋਕਣੀ ਮੰਗ ਪੂਰੀ ਕਰ ਦਿੱਤੀ ਹੈ।

ਉਨ੍ਹਾਂ ਪਨਸਪ ਦੇ ਮੁਲਾਜ਼ਮਾਂ ਦੇ ਸਬੰਧ ਵਿੱਚ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਪਹਿਲੇ ਦਿਨ ਤੋਂ ਹੀ ਮੁਲਾਜ਼ਮਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ ਕਿਉਂਕਿ ਮੁਲਾਜ਼ਮ ਵਰਗ ਪੰਜਾਬ ਦੇ ਪ੍ਰਸ਼ਾਸਨਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਨ ਤੋਂ ਕਦੇ ਪਿੱਛੇ ਨਹੀਂ ਹਟੇਗੀ।


Filed under