● On air now · ਟੀਵੀ ਪੰਜਾਬ

Punjabi News · Since 2013

Breaking

ਸ੍ਰੀ ਸੋਡਲ ਮੰਦਿਰ ਦੇ ਇਕ ਕਿਲੋਮੀਟਰ ਖੇਤਰ ’ਚ 19 ਸਤੰਬਰ ਨੂੰ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਹੋਵੇਗੀ ਪਾਬੰਦੀ

ਜਲੰਧਰ : ਜ਼ਿਲ੍ਹਾ ਮੈਜਿਸਟਰੇਟ, ਜਲੰਧਰ ਸ੍ਰੀ ਘਨਸ਼ਿਆਮ ਥੋਰੀ ਵਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼੍ਰੀ ਸੋਡਲ ਮੰਦਿਰ ਦੇ ਇਕ ਕਿਲੋਮੀਟਰ ਦੇ ਖੇਤਰ ਵਿਚ 19 ਸਤੰਬਰ ਨੂੰ ਮੀਟ ਅਤੇ ਸ਼ਰਾਬ ਦੀ…


ਜਲੰਧਰ : ਜ਼ਿਲ੍ਹਾ ਮੈਜਿਸਟਰੇਟ, ਜਲੰਧਰ ਸ੍ਰੀ ਘਨਸ਼ਿਆਮ ਥੋਰੀ ਵਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼੍ਰੀ ਸੋਡਲ ਮੰਦਿਰ ਦੇ ਇਕ ਕਿਲੋਮੀਟਰ ਦੇ ਖੇਤਰ ਵਿਚ 19 ਸਤੰਬਰ ਨੂੰ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਸ੍ਰੀ ਸਿੱਧ ਬਾਬਾ ਸੋਡਲ ਮੇਲਾ 19 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਲਈ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ, ਜਲੰਧਰ ਦੇ ਸ਼ਹਿਰੀ ਖੇਤਰ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਉਕਤ ਹੁਕਮ ਜਾਰੀ ਕੀਤੇ ਗਏ ਹਨ।

ਟੀਵੀ ਪੰਜਾਬ ਬਿਊਰੋ


Filed under