ਘੈਂਟ ਬੁਆਏਜ਼ ਐਂਟਰਟੇਨਮੈਂਟ ਅਤੇ ਨੀਰੂ ਬਾਜਵਾ ਐਂਟਰਟੇਨਮੈਂਟ ਦੁਆਰਾ ਪੇਸ਼ ਕੀਤੀ ਗਈ ਫਿਲਮ “ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ” ਦੀ ਸਮੁੱਚੀ ਸਟਾਰ ਕਾਸਟ ਨੇ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਮੱਥਾ ਟੇਕਿਆ।
ਫਿਲਮ ਦੇ ਕਲਾਕਾਰਾਂ ਨੇ ਉਨ੍ਹਾਂ ਦੇ ਸਮਰਥਨ ਲਈ ਸਾਰਿਆਂ ਦਾ ਧੰਨਵਾਦ ਕੀਤਾ। ਫਿਲਮ “ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ” ਆਪਣੇ ਅਜ਼ੀਜ਼ਾਂ ਤੋਂ ਦੂਰ ਵਿਦੇਸ਼ਾਂ ਵਿੱਚ ਰਹਿੰਦੇ ਲੋਕਾਂ ਦੀਆਂ ਜਾਣੀਆਂ-ਪਛਾਣੀਆਂ ਪਰ ਅਣਕਹੀ ਕਹਾਣੀਆਂ ‘ਤੇ ਆਧਾਰਿਤ ਹੈ। ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਨਿਰਮਿਤ, ਫਿਲਮ ਦਾ ਨਿਰਦੇਸ਼ਨ ਉਦੈ ਪ੍ਰਤਾਪ ਸਿੰਘ ਦੁਆਰਾ ਕੀਤਾ ਗਿਆ ਹੈ ਅਤੇ ਜਗਦੀਪ ਵੜਿੰਗ ਦੁਆਰਾ ਲਿਖਿਆ ਗਿਆ ਹੈ।
ਫਿਲਮ ਦਾ ਸੰਗੀਤ ਵੇਹਲੀ ਜਨਤਾ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ਅਤੇ ਬੈਕਗ੍ਰਾਊਂਡ ਸਕੋਰ ਰਾਜੂ ਸਿੰਘ ਨੇ ਦਿੱਤਾ ਹੈ। ਫਿਲਮ ਨੂੰ ਦੁਨੀਆ ਭਰ ਵਿੱਚ ਓਮਜੀ ਸਟਾਰ ਸਟੂਡੀਓਜ਼ ਦੁਆਰਾ ਵੰਡਿਆ ਜਾਵੇਗਾ। ਫਿਲਮ ਵਿੱਚ ਨੀਰੂ ਬਾਜਵਾ, ਗੁਰਪ੍ਰੀਤ ਘੁੱਗੀ, ਕੁਲਵਿੰਦਰ ਬਿੱਲਾ, ਜੱਸ ਬਾਜਵਾ, ਅਦਿਤੀ ਸ਼ਰਮਾ ਅਤੇ ਰੁਪਿੰਦਰ ਰੂਪੀ ਮੁੱਖ ਭੂਮਿਕਾਵਾਂ ਵਿੱਚ ਹਨ।