ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਸਰੂਪ ਕਾਬੁਲ ਤੋਂ ਦਿੱਲੀ ਲਿਆਂਦੇ

ਨਵੀਂ ਦਿੱਲੀ : ਅਫ਼ਗਾਨਿਸਤਾਨ ‘ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਸਰੂਪ ਕਾਬੁਲ ਤੋਂ ਦਿੱਲੀ ਲਿਆਂਦੇ ਗਏ ਹਨ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਸਰੂਪ ਪ੍ਰਾਪਤ ਕੀਤੇ ਅਤੇ ਪੂਰੇ ਅਦਬ ਨਾਲ ਏਅਰਪੋਰਟ ਤੋਂ ਬਾਹਰ ਲਿਆਂਦੇ ਗਏ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ‘ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਵੀਡੀਓ ਸਾਂਝਾ ਕੀਤਾ ਹੈ।

ਜਿਸ ਵਿਚ ਉਸਨੇ ਲਿਖਿਆ ਕਿ ਕੁਝ ਸਮਾਂ ਪਹਿਲਾਂ ਮੈਨੂੰ ਕਾਬਲ ਤੋਂ ਦਿੱਲੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਵਿੱਤਰ ਸਰੂਪ ਪ੍ਰਾਪਤ ਕਰਨ ਅਤੇ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ। ਇਸ ਦੇ ਨਾਲ ਹੀ ਤਾਲਿਬਾਨ ਨੇ ਸੰਕੇਤ ਦਿੱਤਾ ਹੈ ਕਿ ਉਹ ਜਲਦੀ ਹੀ ਨਿਕਾਸੀ ਪ੍ਰਕਿਰਿਆ ਨੂੰ ਰੋਕ ਸਕਦਾ ਹੈ।

ਭਾਰਤ ਲਗਾਤਾਰ ਐਮਰਜੈਂਸੀ ਸੰਚਾਲਨ ਵੀ ਚਲਾ ਰਿਹਾ ਹੈ। ਤਾਲਿਬਾਨ ਦੇ ਅਫਗਾਨਿਸਤਾਨ ਉੱਤੇ ਕਬਜ਼ਾ ਕਰਨ ਤੋਂ ਬਾਅਦ 16 ਅਗਸਤ ਤੋਂ ਤਕਰੀਬਨ 730 ਲੋਕਾਂ ਨੂੰ ਦਿੱਲੀ ਲਿਆਂਦਾ ਗਿਆ ਹੈ।

ਟੀਵੀ ਪੰਜਾਬ ਬਿਊਰੋ