ਭਾਰਤ ਵਿਚ ਕੋਵਿਡ -19 ਦੇ 26,115 ਨਵੇਂ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ : ਭਾਰਤ ਵਿਚ ਕੋਵਿਡ -19 ਦੇ 26,115 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ, ਦੇਸ਼ ਵਿਚ ਸੰਕਰਮਿਤਾਂ ਦੀ ਗਿਣਤੀ ਵੱਧ ਕੇ 3,35,04,534 ਹੋ ਗਈ। ਇਸ ਦੇ ਨਾਲ ਹੀ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 3,09,575 ਰਹਿ ਗਈ ਹੈ, ਜੋ ਕਿ 184 ਦਿਨਾਂ ਬਾਅਦ ਸਭ ਤੋਂ ਘੱਟ ਹੈ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਸਵੇਰੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ, ਲਾਗ ਕਾਰਨ 252 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4,45,385 ਹੋ ਗਈ।

ਵਰਤਮਾਨ ਵਿਚ, ਦੇਸ਼ ਵਿਚ 3,09,575 ਲੋਕ ਕੋਰੋਨਾ ਵਾਇਰਸ ਦੀ ਲਾਗ ਦਾ ਇਲਾਜ ਕਰਵਾ ਰਹੇ ਹਨ, ਜੋ ਕਿ ਕੁੱਲ ਮਾਮਲਿਆਂ ਦਾ 0.92 ਪ੍ਰਤੀਸ਼ਤ ਹੈ। ਪਿਛਲੇ 24 ਘੰਟਿਆਂ ਵਿਚ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿਚ ਕੁੱਲ 8,606 ਦੀ ਕਮੀ ਦਰਜ ਕੀਤੀ ਗਈ। ਰਾਸ਼ਟਰੀ ਰਿਕਵਰੀ ਰੇਟ 97.75 ਫੀਸਦੀ ਹੈ।

ਟੀਵੀ ਪੰਜਾਬ ਬਿਊਰੋ