Fruits For High Cholesterol Control: ਮੌਜੂਦਾ ਸਮੇਂ ਵਿਚ ਖਾਣ-ਪੀਣ ਦੀਆਂ ਗਲਤ ਆਦਤਾਂ ਲੋਕਾਂ ਦੀ ਸਿਹਤ ‘ਤੇ ਮਾੜਾ ਅਸਰ ਪਾ ਰਹੀਆਂ ਹਨ। ਇਸ ਕਾਰਨ ਲੋਕ ਛੋਟੀ ਉਮਰ ਵਿੱਚ ਹੀ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਇਨ੍ਹਾਂ ‘ਚੋਂ ਇਕ ਹੈ ਹਾਈ ਕੋਲੈਸਟ੍ਰੋਲ ਦੀ ਸਮੱਸਿਆ, ਜੋ ਕਿ ਇਨ੍ਹਾਂ ਦਿਨਾਂ ‘ਚ ਤੇਜ਼ੀ ਨਾਲ ਵੱਧ ਰਹੀ ਹੈ। ਹਰ ਉਮਰ ਦੇ ਲੋਕ ਇਸ ਦਾ ਸ਼ਿਕਾਰ ਹੋ ਰਹੇ ਹਨ। ਜੇਕਰ ਕੋਲੈਸਟ੍ਰੋਲ ਦੀ ਮਾਤਰਾ ਵੱਧ ਜਾਂਦੀ ਹੈ ਤਾਂ ਇਹ ਹਾਰਟ ਅਟੈਕ ਦਾ ਕਾਰਨ ਬਣ ਸਕਦੀ ਹੈ। ਇਸ ਘਾਤਕ ਸਥਿਤੀ ਤੋਂ ਬਚਣ ਲਈ, ਲੋਕਾਂ ਨੂੰ ਸਾਵਧਾਨੀ ਵਰਤਣੀ ਚਾਹੀਦੀ ਹੈ ਅਤੇ ਕੋਲੈਸਟ੍ਰੋਲ ਦੇ ਪੱਧਰ ਨੂੰ ਨਾਰਮਲ ਰੱਖਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
ਜੇਕਰ ਤੁਹਾਨੂੰ ਦੱਸਿਆ ਜਾਵੇ ਕਿ ਤੁਸੀਂ ਬਿਨਾਂ ਦਵਾਈਆਂ ਦੇ ਵੀ ਆਸਾਨੀ ਨਾਲ ਕੋਲੈਸਟ੍ਰੋਲ ਨੂੰ ਕੰਟਰੋਲ ਕਰ ਸਕਦੇ ਹੋ, ਤਾਂ ਤੁਸੀਂ ਹੈਰਾਨ ਰਹਿ ਜਾਓਗੇ। ਹਾਲਾਂਕਿ ਇਹ ਕਾਫੀ ਹੱਦ ਤੱਕ ਸੱਚ ਹੈ। ਕੁਝ ਫਲ ਅਜਿਹੇ ਹੁੰਦੇ ਹਨ, ਜਿਨ੍ਹਾਂ ਵਿਚ ਬਹੁਤ ਸਾਰੇ ਪੌਸ਼ਟਿਕ ਤੱਤ ਹੁੰਦੇ ਹਨ। ਇਹ ਫਲ ਤੁਹਾਡੇ ਸਰੀਰ ਤੋਂ ਖਰਾਬ ਕੋਲੈਸਟ੍ਰੋਲ ਨੂੰ ਦੂਰ ਕਰਦੇ ਹਨ। ਇਸ ਨਾਲ ਦਿਲ ਦੀ ਸਿਹਤ ‘ਚ ਸੁਧਾਰ ਹੁੰਦਾ ਹੈ ਅਤੇ ਕਈ ਬੀਮਾਰੀਆਂ ਦਾ ਖਤਰਾ ਵੀ ਘੱਟ ਹੁੰਦਾ ਹੈ। ਫਲਾਂ ਵਿੱਚ ਮੌਜੂਦ ਪੋਸ਼ਕ ਤੱਤ ਤੁਹਾਡੇ ਸਰੀਰ ਵਿੱਚ ਪੋਸ਼ਣ ਦੀ ਕਮੀ ਨੂੰ ਪੂਰਾ ਕਰਦੇ ਹਨ ਅਤੇ ਸਰੀਰ ਨੂੰ ਮਜ਼ਬੂਤ ਬਣਾਉਣ ਦਾ ਕੰਮ ਕਰਦੇ ਹਨ। ਅਜਿਹੇ ਫਲਾਂ ਨੂੰ ਹਰ ਕਿਸੇ ਨੂੰ ਆਪਣੀ ਖੁਰਾਕ ‘ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।
ਕੋਲੈਸਟ੍ਰਾਲ ਤੋਂ ਰਾਹਤ ਦਿਵਾਉਣਗੇ ਇਹ 5 ਫਲ
ਸੇਬ — ਕੋਲੈਸਟ੍ਰਾਲ ਨੂੰ ਘੱਟ ਕਰਨ ਲਈ ਸੇਬ ਨੂੰ ਸਭ ਤੋਂ ਫਾਇਦੇਮੰਦ ਫਲ ਮੰਨਿਆ ਜਾਂਦਾ ਹੈ। ਇਸ ‘ਚ ਮੌਜੂਦ ਘੁਲਣਸ਼ੀਲ ਫਾਈਬਰ ਦਿਲ ਦੀ ਸਿਹਤ ਨੂੰ ਬਿਹਤਰ ਬਣਾਉਂਦਾ ਹੈ। ਇਸ ਤੋਂ ਇਲਾਵਾ ਪੋਲੀਫੇਨੋਲ ਕੋਲੈਸਟ੍ਰੋਲ ਦੇ ਪੱਧਰ ਨੂੰ ਘੱਟ ਕਰਨ ‘ਚ ਮਦਦ ਕਰਦਾ ਹੈ। ਜੇਕਰ ਤੁਸੀਂ ਰੋਜ਼ਾਨਾ ਇੱਕ ਜਾਂ ਦੋ ਸੇਬ ਖਾਂਦੇ ਹੋ ਤਾਂ ਥੋੜ੍ਹੇ ਸਮੇਂ ਵਿੱਚ ਹੀ ਕੋਲੈਸਟ੍ਰੋਲ ਕੰਟਰੋਲ ਹੋ ਜਾਵੇਗਾ।
ਕੇਲਾ — ਕੇਲਾ ਫਾਈਬਰ ਅਤੇ ਪੋਟਾਸ਼ੀਅਮ ਨਾਲ ਭਰਪੂਰ ਹੁੰਦਾ ਹੈ, ਜੋ ਹਾਈ ਕੋਲੈਸਟ੍ਰੋਲ ਅਤੇ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ ‘ਚ ਮਦਦ ਕਰਦਾ ਹੈ। ਕੇਲਾ ਸਾਡੀ ਇਮਿਊਨ ਸਿਸਟਮ ਨੂੰ ਵੀ ਮਜ਼ਬੂਤ ਕਰਦਾ ਹੈ।
ਅੰਗੂਰ — ਅੰਗੂਰਾਂ ਦਾ ਝੁੰਡ ਦੇਖ ਕੇ ਜ਼ਿਆਦਾਤਰ ਲੋਕਾਂ ਦੇ ਮੂੰਹ ‘ਚ ਪਾਣੀ ਆ ਜਾਂਦਾ ਹੈ। ਅੰਗੂਰ ਸਾਡੇ ਖੂਨ ਦੇ ਮਾੜੇ ਕੋਲੈਸਟ੍ਰਾਲ ਨੂੰ ਲੀਵਰ ਤੱਕ ਪਹੁੰਚਾਉਂਦੇ ਹਨ, ਜਿੱਥੇ ਇਸ ਨੂੰ ਪ੍ਰੋਸੈਸ ਕੀਤਾ ਜਾਂਦਾ ਹੈ ਅਤੇ ਹਾਈ ਕੋਲੈਸਟ੍ਰੋਲ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ।
ਅਨਾਨਾਸ — ਅਨਾਨਾਸ ਵਿਟਾਮਿਨ, ਮਿਨਰਲਸ ਅਤੇ ਹੋਰ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਸ ਵਿੱਚ ਮੌਜੂਦ ਬ੍ਰੋਮੇਲੇਨ ਖੂਨ ਵਿੱਚ ਕੋਲੈਸਟ੍ਰਾਲ ਨੂੰ ਤੋੜਦਾ ਹੈ ਅਤੇ ਖੂਨ ਦੇ ਪ੍ਰਵਾਹ ਨੂੰ ਬਿਹਤਰ ਬਣਾਉਂਦਾ ਹੈ। ਇਸ ਦਾ ਸੇਵਨ ਕਰਨ ਨਾਲ ਦਿਲ ਦੀਆਂ ਬਿਮਾਰੀਆਂ ਦਾ ਖਤਰਾ ਘੱਟ ਹੁੰਦਾ ਹੈ ਅਤੇ ਹਾਈ ਕੋਲੈਸਟ੍ਰੋਲ ਤੋਂ ਰਾਹਤ ਮਿਲਦੀ ਹੈ।
ਐਵੋਕਾਡੋ — ਐਵੋਕਾਡੋ ‘ਚ ਓਲੀਕ ਐਸਿਡ ਭਰਪੂਰ ਮਾਤਰਾ ‘ਚ ਹੁੰਦਾ ਹੈ, ਜੋ ਸਰੀਰ ‘ਚੋਂ ਖਰਾਬ ਕੋਲੈਸਟ੍ਰਾਲ ਨੂੰ ਬਾਹਰ ਕੱਢਣ ‘ਚ ਮਦਦ ਕਰਦਾ ਹੈ। ਐਵੋਕਾਡੋ ਨੂੰ ਸਲਾਦ, ਸੈਂਡਵਿਚ, ਟੋਸਟ ਜਾਂ ਸਮੂਦੀ ਬਣਾ ਕੇ ਖਾ ਸਕਦੇ ਹੋ। ਇਸ ਤੋਂ ਇਲਾਵਾ ਬਲੈਕਬੇਰੀ ਅਤੇ ਸਟ੍ਰਾਬੇਰੀ ਦਾ ਸੇਵਨ ਵੀ ਕੋਲੈਸਟ੍ਰਾਲ ਨੂੰ ਘੱਟ ਕਰਨ ‘ਚ ਮਦਦ ਕਰ ਸਕਦਾ ਹੈ।