ਇਸ ਵਾਰ ਵੀ ਫੌਜੀਆਂ ਨਾਲ ਦੀਵਾਲੀ ਮਨਾਉਣਗੇ ਪ੍ਰਧਾਨ ਮੰਤਰੀ

ਨਵੀਂ ਦਿੱਲੀ : ਇਸ ਵਾਰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫੌਜੀਆਂ ਨਾਲ ਦੀਵਾਲੀ ਮਨਾਉਣਗੇ। ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਵੀਰਵਾਰ ਨੂੰ ਜੰਮੂ-ਕਸ਼ਮੀਰ ਦਾ ਦੌਰਾ ਕਰਨਗੇ।

ਜਿੱਥੇ ਉਹ ਭਾਰਤੀ ਸਰਹੱਦ ਦੀ ਰਾਖੀ ਕਰ ਰਹੇ ਜਵਾਨਾਂ ਨਾਲ ਦੀਵਾਲੀ ਮਨਾਉਣਗੇ ਅਤੇ ਉਨ੍ਹਾਂ ਨੂੰ ਮਠਿਆਈਆਂ ਖੁਆਉਣਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਵੀਰਵਾਰ ਨੂੰ ਰਾਜੌਰੀ ਅਤੇ ਨੌਸ਼ਹਿਰਾ ਸੈਕਟਰਾਂ ਦੀਆਂ ਚੌਕੀਆਂ ਦਾ ਦੌਰਾ ਕਰਨਗੇ ਅਤੇ ਇੱਥੇ ਫੌਜੀਆਂ ਨਾਲ ਦੀਵਾਲੀ ਮਨਾਉਣਗੇ।

ਸਾਲ 2014 ਵਿਚ ਪਹਿਲੀ ਵਾਰ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਨਰਿੰਦਰ ਮੋਦੀ ਨੇ ਹਰ ਵਾਰ ਦੀਵਾਲੀ ਦਾ ਤਿਉਹਾਰ ਫੌਜੀਆਂ ਨਾਲ ਮਨਾਇਆ ਹੈ। ਸਾਲ 2019 ਵਿਚ, ਪ੍ਰਧਾਨ ਮੰਤਰੀ ਮੋਦੀ ਨੇ ਰਾਜੌਰੀ ਸੈਕਟਰ ਵਿਚ ਕੰਟਰੋਲ ਰੇਖਾ ਦੇ ਨੇੜੇ ਸਥਿਤ ਇਕ ਚੌਕੀ ‘ਤੇ ਦੀਵਾਲੀ ਮਨਾਈ।

ਪ੍ਰਧਾਨ ਮੰਤਰੀ ਮੋਦੀ ਨੇ ਨਾ ਸਿਰਫ਼ ਜੰਮੂ-ਕਸ਼ਮੀਰ ਸਗੋਂ ਉੱਤਰਾਖੰਡ ਦੀ ਸਰਹੱਦੀ ਚੌਕੀ ‘ਤੇ ਵੀ ਜਵਾਨਾਂ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ। ਚਮੋਲੀ ਜ਼ਿਲੇ ‘ਚ ਭਾਰਤ-ਚੀਨ ਸਰਹੱਦ ‘ਤੇ ਮਾਨਾ ਵਿਖੇ ਤਾਇਨਾਤ ਆਈਟੀਬੀਪੀ ਦੇ ਜਵਾਨਾਂ ਨਾਲ ਦੀਵਾਲੀ ਮਨਾਈ ਗਈ ਅਤੇ ਫਿਰ ਸਾਲ 2018 ‘ਚ ਵੀ ਚੀਨੀ ਸਰਹੱਦ ‘ਤੇ ਤਾਇਨਾਤ ਫੌਜ ਦੇ ਜਵਾਨਾਂ ਅਤੇ ਆਈਟੀਬੀਪੀ ਦੇ ਜਵਾਨਾਂ ਨਾਲ ਦੀਵਾਲੀ ਮਨਾਈ ਗਈ।

ਟੀਵੀ ਪੰਜਾਬ ਬਿਊਰੋ