ਭਗਵੰਤ ਮਾਨ ਦੀ ਧੀ ਨੂੰ ਅਮਰੀਕਾ ‘ਚ ਗਰਮਪੰਥੀਆਂ ਨੇ ਦਿੱਤੀ ਧਮਕੀਆਂ

ਡੈਸਕ- ਗਰਮਪੰਥੀਆਂ ਵਲੋਂ ਭਗਵੰਤ ਮਾਨ ਸਰਕਾਰ ਦੀ ਤੁਲਨਾ ਬੇਅੰਤ ਸਿੰਘ ਸਰਕਾਰ ਨਾਲ ਕੀਤੀ ਜਾ ਰਹੀ ਹੈ ।ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਚ ਕੀਤੀ ਜਾ ਰਹੀ ਕਾਰਵਾਈ ਦਾ ਅਸਰ ਵਿਦੇਸ਼ ਚ ਰਹਿੰਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਰਿਵਾਰ ‘ਤੇ ਪਿਆ ਹੈ । ਮੁੱਖ ਮੰਤਰੀ ਦੀ ਧੀ ਨੂੰ ਗਰਮਪੰਥੀਆਂ ਵਲੋਂ ਫੋਨ ‘ਤੇ ਧਮਕੀਆਂ ਦਿੱਤੇ ਜਾਣ ਦੀ ਗੱਲ ਸਾਹਮਨੇ ਆਈ ਹੈ । ਇਹ ਦਾਅਵਾ ਸੀਐਮ ਮਾਨ ਦੀ ਧੀ ਸੀਰਤ ਕੌਰ ਮਾਨ ਦੀ ਪਰਿਵਾਰਕ ਵਕੀਲ ਹਰਮੀਤ ਕੌਰ ਬਰਾੜ ਨੇ ਕੀਤਾ ਹੈ।

ਹਰਮੀਤ ਕੌਰ ਬਰਾੜ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਤੋਂ ਬਾਅਦ ਸੀਰਤ ਕੌਰ ਨੂੰ ਖਾਲਿਸਤਾਨ ਪੱਖੀਆਂ ਨੇ ਧਮਕੀ ਦਿੱਤੀ ਹੈ। ਸੀਐਮ ਭਗਵੰਤ ਮਾਨ ਦੀ ਬੇਟੀ ਸੀਰਤ ਕੌਰ ਮਾਨ ਨੂੰ ਫੋਨ ‘ਤੇ ਧਮਕੀਆਂ ਦਿੱਤੀਆਂ ਤੇ ਗਾਲੀ ਗਲੋਚ ਕੀਤਾ ਗਿਆ। ਯਾਦ ਰਹੇ ਸੀਰਤ ਕੌਰ ਭਗਵੰਤ ਮਾਨ ਦੀ ਪਹਿਲੀ ਪਤਨੀ ਦੀ ਬੇਟੀ ਹੈ। ਉਹ ਅਮਰੀਕਾ ‘ਚ ਮਾਂ ਤੇ ਭਰਾ ਦਿਲਸ਼ਾਨ ਨਾਲ ਰਹਿੰਦੀ ਹੈ। ਸੀਐਮ ਮਾਨ ਆਪਣੀ ਪਹਿਲੀ ਪਤਨੀ ਤੋਂ ਤਲਾਕ ਲੈ ਚੁੱਕੇ ਹਨ। ਐਡਵੋਕੇਟ ਹਰਮੀਤ ਕੌਰ ਬਰਾੜ ਨੇ ਦਾਅਵਾ ਕੀਤਾ ਹੈ ਕਿ ਸੀਰਤ ਕੌਰ ਮਾਨ ਨੂੰ ਇੱਕ ਨਹੀਂ ਸਗੋਂ ਵੱਖ-ਵੱਖ ਨੰਬਰਾਂ ਤੋਂ ਤਿੰਨ ਵਾਰ ਫੋਨ ਕੀਤੇ ਗਏ। ਤਿੰਨੇ ਵਾਰ ਮੁੱਖ ਮੰਤਰੀ ਦੀ ਬੇਟੀ ਸੀਰਤ ਨੂੰ ਗਾਲਾਂ ਕੱਢੀਆਂ ਗਈਆਂ। ਭਗਵੰਤ ਮਾਨ ਦੀ ਧੀ ਨੂੰ ਜਿਨ੍ਹਾਂ ਨੰਬਰਾਂ ਤੋਂ ਕਾਲਾਂ ਆਈਆਂ, ਉਨ੍ਹਾਂ ਨੂੰ ਫਿਲਹਾਲ ਬਲਾਕ ਕਰ ਦਿੱਤਾ ਗਿਆ ਹੈ।