Site icon TV Punjab | Punjabi News Channel

ਲੁਧਿਆਣਾ ਦੇ ਇੱਕ ਹੋਟਲ ਨੂੰ ਉਡਾਉਣ ਦੀ ਧਮਕੀ, ਪੁਲਿਸ ਨੇ ਵਧਾਈ ਸੁਰੱਖਿਆ

ਲੁਧਿਆਣਾ – ਪੰਜਾਬ ਦੇ ਲੁਧਿਆਣਾ ਜਿਲ੍ਹੇ ਦੇ ਫਿਰੋਜ਼ਪੁਰ ਰੋਡ ‘ਤੇ ਸਥਿਤ ਹਯਾਤ ਰੀਜੈਂਸੀ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਈਮੇਲ ਰਾਹੀਂ ਹਯਾਤ ਰੀਜੈਂਸੀ ਦੀ ਮੇਲ ‘ਤੇ ਭੇਜੀ ਗਈ। ਇਨ੍ਹਾਂ ਹੀ ਨਹੀਂ ਇਸ ਤੋਂ ਬਾਅਦ ਅਣਪਛਾਤੇ ਵਿਅਕਤੀ ਨੇ ਫੋਨ ਵੀ ਕੀਤਾ। ਹਯਾਤ ਰੀਜੈਂਸੀ ਦੇ ਮੈਨੇਜਰ ਨੇ ਇਸ ਸਬੰਧੀ ਤੁਰੰਤ ਜ਼ਿਲ੍ਹਾ ਪੁਲਿਸ ਨੂੰ ਸੂਚਿਤ ਕੀਤਾ।

ਇਸ ਘਟਨਾ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ JCP ਸੌਮਿਆ ਮਿਸ਼ਰਾ, ADCP ਰੁਪਿੰਦਰ ਕੌਰ ਸਰਾਂ, CIA-1 ਅਤੇ CIA-2 ਸਮੇਤ ਸਾਰੇ ਅਧਿਕਾਰੀ ਮਿੰਟਾਂ ਵਿੱਚ ਮੌਕੇ ’ਤੇ ਪਹੁੰਚ ਗਏ। ਪੁਲਿਸ ਵੱਲੋਂ ਫਿਰੋਜ਼ਪੁਰ ਰੋਡ ’ਤੇ ਬਣੀ ਹਯਾਤ ਰਿਜੈਂਸੀ ਨੂੰ ਚਾਰੋਂ ਪਾਸਿਯੋ ਘੇਰਾ ਪਾ ਲਿਆ। ਜਾਣਕਾਰੀ ਅਨੁਸਾਰ 100 ਤੋਂ ਵੱਧ ਮੁਲਾਜ਼ਮ ਮੌਕੇ ‘ਤੇ ਪਹੁੰਚ ਗਏ। ਹਰ ਵਿਅਕਤੀ ‘ਤੋਂ ਪੁੱਛਗਿੱਛ ਕੀਤੀ ਗਈ।

ਦੱਸ ਦੇਈਏ ਕਿ ਪੁਲਿਸ ਨੇ ਧਮਕੀ ਦੇਣ ਵਾਲੇ ਵਿਅਕਤੀ ਦਾ ਪਤਾ ਲਗਾ ਲਿਆ ਹੈ। ਉਹ ਵਿਅਕਤੀ ਦਿੱਲੀ ਦਾ ਰਹਿਣ ਵਾਲਾ ਹੈ। ਲੁਧਿਆਣਾ ਪੁਲਿਸ ਨੇ ਦਿੱਲੀ ਪੁਲਿਸ ਨਾਲ ਇਸ ਸਬੰਧੀ ਸੰਪਰਕ ਕੀਤਾ ਹੈ। ਜਲਦ ਹੀ ਪੁਲਿਸ ਦੋਸ਼ੀਆਂ ਤੱਕ ਪਹੁੰਚ ਸਕਦੀ ਹੈ।

Exit mobile version