ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਜੁੜੀ ਅਹਿਮ ਖਬਰ ਸਾਹਮਣੇ ਆਈ ਹੈ। ਖੁਫੀਆ ਏਜੰਸੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਨੂੰ ਲੈ ਕੇ ਵੱਡਾ ਅਲਰਟ ਜਾਰੀ ਕੀਤਾ ਹੈ। ਖੁਫੀਆ ਏਜੰਸੀਆਂ ਦੀ ਮੰਨੀਆਂ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਕਿਸਤਾਨੀ ਖੁਫੀਆ ਏਜੰਸੀਆਂ ਦੇ ਨਿਸ਼ਾਨੇ ‘ਤੇ ਹਨ।
ਖੁਫੀਆ ਏਜੰਸੀਆਂ ਦੇ ਦਸਤਾਵੇਜ਼ਾਂ ਤੋਂ ਇਹ ਖੁਲਾਸਾ ਹੋਇਆ ਹੈ ਕਿ ਪੀਐਮ ਮੋਦੀ ‘ਤੇ ਹਮਲੇ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੀਐਮ ਮੋਦੀ ਉਤੇ ਹਮਲਾ ਕਰਨ ਲਈ ਰੈਲੀ ਜਾਂ ਰੋਡ ਸ਼ੋਅ ਵਿਚ ਵੀ ਅੱਤਵਾਦੀ ਐਂਟਰੀ ਲੈ ਸਕਦੇ ਹਨ।
ਦਰਅਸਲ ਖੁਫੀਆ ਦਸਤਾਵੇਜ਼ਾਂ ਦੇ ਹਵਾਲੇ ਨਾਲ ਇਹ ਗੱਲ ਸਾਹਮਣੇ ਆਈ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਵਿਚ ਆਤਮਘਾਤੀ ਹਮਲਾ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਦਾਅਵਾ ਕੀਤਾ ਗਿਆ ਹੈ ਕਿ ਪੁਲਿਸ ਦੀ ਵਰਦੀ ‘ਚ ਵੀ ਅੱਤਵਾਦੀ ਪੀਐਮ ਮੋਦੀ ਦੇ ਸਮਾਗਮ ਵਾਲੀ ਥਾਂ ‘ਤੇ ਆਤਮਘਾਤੀ ਹਮਲਾ ਕਰ ਸਕਦੇ ਹਨ। ਦੱਸ ਦੇਈਏ ਕਿ ਇਹ ਅਲਰਟ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਪੀਐੱਮ ਮੋਦੀ ਅਗਲੇ 1 ਹਫਤੇ ਦੌਰਾਨ ਗੁਜਰਾਤ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਦੇ ਦੌਰੇ ‘ਤੇ ਹਨ। ਇਸ ਅਲਰਟ ਤੋਂ ਬਾਅਦ ਹੁਣ ਤੱਕ ਪੀਐਮ ਮੋਦੀ ਦੇ ਪ੍ਰੋਗਰਾਮਾਂ ‘ਚ ਕਿਸੇ ਬਦਲਾਅ ਦੇ ਸੰਕੇਤ ਨਹੀਂ ਮਿਲੇ ਹਨ।
ਸੂਤਰਾਂ ਅਨੁਸਾਰ ਪੁਲਿਸ ਵਰਦੀ ‘ਚ ਆਏ ਇਹ ਅੱਤਵਾਦੀ ਪੀਐਮ ਮੋਦੀ ‘ਤੇ ਆਤਮਘਾਤੀ ਹਮਲਾ ਕਰ ਸਕਦੇ ਹਨ। ਖੁਫੀਆ ਏਜੰਸੀ ਨੇ ਲਸ਼ਕਰ-ਏ-ਤੋਇਬਾ ਦੀ ਗੱਲਬਾਤ ਰਿਕਾਰਡ ਕੀਤੀ ਹੈ, ਜਿਸ ਤੋਂ ਬਾਅਦ ਹੀ ਇਹ ਜਾਣਕਾਰੀ ਸਾਹਮਣੇ ਆਈ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਅਲਰਟ ਤੋਂ ਬਾਅਦ ਪੀਐਮ ਮੋਦੀ ਦੀ ਸੁਰੱਖਿਆ ਵਧ ਸਕਦੀ ਹੈ।