ਚੰਡੀਗੜ੍ਹ- ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਸਾਫ ਹੋ ਗਿਆ ਹੈ ਕਿ ਗੈਂਗਸਟਰਾਂ ਦੀ ਨਜ਼ਰ ਪਾਲੀਵੁੱਡ ਦੇ ਵੱਧਦੇ ਵਪਾਰ ‘ਤੇ ਹੈ । ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਵਿਗਡ਼ਦੀ ਜਾ ਰਹੀ ਹੈ। ਮਸ਼ਹੂਰ ਕਲਾਕਾਰ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਲਗਾਤਾਰ ਸਿਆਸਤਦਾਨਾਂ, ਕਲਾਕਾਰਾਂ ਤੇ ਵਪਾਰੀਆਂ ਨੂੰ ਲਗਤਾਰ ਧਮਕੀਆਂ ਮਿਲ ਰਹੀਆਂ ਹਨ।
ਤਾਜ਼ਾ ਜਾਣਕਾਰੀ ਮੁਤਾਬਕ ਪ੍ਰਸਿੱਧ ਗੀਤਕਾਰ ਜਾਨੀ ਨੂੰ ਪਿਛਲੇ ਕੁਝ ਸਮੇਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਇਸ ਸਬੰਧ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਪੁਲਿਸ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿਚ ਲਿਖਿਆ ਹੈ ਕਿ ਉਨ੍ਹਾਂ ਨੂੰ ਗੈਂਗਸਟਰਾਂ ਵੱਲੋਂ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਨਾਲ ਮੇਰਾ ਤੇ ਮੇਰੇ ਪਰਿਵਾਰ ਦਾ ਮਾਨਸਿਕ ਤਣਾਅ ਵੱਧ ਰਿਹਾ ਹੈ। ਸੋ ਮੈਂ ਆਪਣੇ ਪਰਿਵਾਰ ਸਮੇਤ ਪੰਜਾਬ ਛੱਡ ਰਿਹਾ ਹਾਂ। ਗੀਤਕਾਰ ਜਾਨੀ ਨੇ ਮੁੱਖ ਮੰਤਰੀ ਤੇ ਪੰਜਾਬ ਪੁਲਿਸ ਤੋਂ ਆਪਣੀ ਤੇ ਆਪਣੇ ਪਰਿਵਾਰ ਦੀ ਸੁਰੱਖਿਆ ਦੀ ਮੰਗ ਕੀਤੀ ਹੈ।