ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਲਈ ਖੁਸ਼ਖਬਰੀ, ‘TOEFL’ ਬਣੇਗਾ ਮਦਦਗਾਰ

ਡੈਸਕ- ਕੈਨੇਡਾ ਦੇ ਸਟੂਡੈਂਟ ਡਾਇਰੈਕਟ ਸਟ੍ਰੀਮ (SDS) ਲਈ ਹੁਣ ‘TOEFL’ (Test of English as Foreign Language) ਟੈਸਟ ਵੀ ਸਵੀਕਾਰ ਕੀਤਾ ਜਾਵੇਗਾ।
SDS ਕੌਮਾਂਤਰੀ ਵਿਦਿਆਰਥੀਆਂ ਲਈ ਸਟੱਡੀ ਪਰਮਿਟ ਪ੍ਰੋਸੈਸਿੰਗ ਪ੍ਰੋਗਰਾਮ ਹੈ, ਜੋ ਕੈਨੇਡਾ ਦੀ ਕਿਸੇ ਵੀ ਪੋਸਟ-ਸੈਕੰਡਰੀ ਸਿੱਖਿਆ ਸੰਸਥਾਵਾਂ ਵਿਚ ਦਾਖ਼ਲਾ ਲੈਣ ਦੀ ਯੋਜਨਾ ਬਣਾ ਰਹੇ ਹਨ। ਇਹ ਟੈਸਟ ਇਮੀਗ੍ਰੇਸ਼ਨ, ਰਫਿਊਜੀਜ਼ ਤੇ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਵੱਲੋਂ ਪ੍ਰਵਾਨਿਤ ਹੈ।

ਹੁਣ ਤੱਕ SDS ਰੂਟ ਲਈ ਆਇਲਟਸ (ਇੰਟਰਨੈਸ਼ਨਲ ਇੰਗਲਿਸ਼ ਲੈਂਗੁਏਜ ਟੈਸਟਿੰਗ ਸਿਸਟਮ) ਹੀ ਅੰਗਰੇਜ਼ੀ ਭਾਸ਼ਾ ਟੈਸਟਿੰਗ ਦਾ ਇਕੋ ਇਕ ਵਿਕਲਪ ਸੀ, ਜਿਸ ਨੂੰ ਵੈਧ ਮੰਨਿਆ ਜਾਂਦਾ ਸੀ। ਇਹ ਅੰਗਰੇਜ਼ੀ ਭਾਸ਼ਾ ਦੀ ਯੋਗਤਾ ਦਾ ਪਤਾ ਲਗਾਉਣ ਲਈ ਇੱਕ ਮਿਆਰੀ ਪ੍ਰੀਖਿਆ ਹੈ। ਈਟੀਐਸ ਦੇ ਅਨੁਸਾਰ, ਇਹ ਟੈਸਟ ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ’ (ਆਈਆਰਸੀਸੀ) ਦੁਆਰਾ ਪ੍ਰਵਾਨਿਤ ਹੈ।

ਵਿਦਿਆਰਥੀ ਇਸ ਸਾਲ 10 ਅਗਸਤ ਤੋਂ ਆਪਣੀ SDS ਐਪਲੀਕੇਸ਼ਨ ਦੇ ਹਿੱਸੇ ਵਜੋਂ ਵਿਦੇਸ਼ੀ ਭਾਸ਼ਾ (TOEFL) IBT ਸਕੋਰ ਵਜੋਂ ਅੰਗਰੇਜ਼ੀ ਦਾ ਟੈਸਟ ਦੇਣਾ ਸ਼ੁਰੂ ਕਰ ਸਕਦੇ ਹਨ। TOEFL ਨੂੰ 160 ਤੋਂ ਵੱਧ ਦੇਸ਼ਾਂ ਵਿੱਚ 12000 ਤੋਂ ਵੱਧ ਸੰਸਥਾਵਾਂ ਦੁਆਰਾ ਸਵੀਕਾਰ ਕੀਤਾ ਜਾਂਦਾ ਹੈ।

ਗਲੋਬਲ ਹਾਇਰ ਐਜੂਕੇਸ਼ਨ ਐਂਡ ਵਰਕ ਸਕਿੱਲਜ਼ ਦੇ ਸੀਨੀਅਰ ਵਾਈਜ਼ ਪ੍ਰਧਾਨ ਰੋਹਿਤ ਸ਼ਰਮਾ ਨੇ ਕਿਹਾ ਕਿ ਟੋਫਲ ਨੂੰ ਸ਼ਾਮਲ ਕੀਤੇ ਜਾਣ ਨਾਲ ਹਰ ਸਾਲ ਐੱਸਡੀਐੱਸ ਰੂਟ ਦਾ ਲਾਹਾ ਲੈਣ ਵਾਲੇ ਲੱਖਾਂ ਵਿਦਿਆਰਥੀਆਂ ਨੂੰ ਇਸ ਦਾ ਲਾਭ ਮਿਲੇਗਾ।