ਡੈਸਕ- ਮਾਤਾ ਵੈਸ਼ਨੂ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਚੰਗੀ ਖਬਰ ਹੈ। ਰੇਲਵੇ ਨੇ ਨਵੀਂ ਦਿੱਲੀ ਤੋਂ ਮਾਤਾ ਵੈਸ਼ਨੋ ਦੇਵੀ ਕਟੜਾ ਵਿਚਕਾਰ ਵਿਸ਼ੇਸ਼ ਰੇਲਗੱਡੀ ਚਲਾਈ ਹੈ। ਰੇਲਗੱਡੀ ਨੰਬਰ 04071 ਗਤੀ ਸ਼ਕਤੀ ਵਿਸ਼ੇਸ਼ ਰੇਲਗੱਡੀ ਅੱਜ ਰਾਤ 11.15 ਵਜੇ (6 ਸਤੰਬਰ) ਨਵੀਂ ਦਿੱਲੀ ਤੋਂ ਅਗਲੇ ਦਿਨ ਰਾਤ 11.25 ਵਜੇ ਕਟੜਾ ਪਹੁੰਚੇਗੀ।
ਮੁੱਖ ਲੋਕ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਰੇਲਵੇ ਨੇ ਨਵੀਂ ਦਿੱਲੀ-ਮਾਤਾ ਵੈਸ਼ਨੋ ਦੇਵੀ ਕਟੜਾ ਵਿਚਕਾਰ ਸਪੈਸ਼ਲ ਟਰੇਨ 04071/04072 ਦਾ ਸੰਚਾਲਨ ਸ਼ੁਰੂ ਕਰ ਦਿੱਤਾ ਹੈ। ਇਹ ਟਰੇਨ ਨਵੀਂ ਦਿੱਲੀ ਤੋਂ 6 ਸਤੰਬਰ ਨੂੰ ਰਾਤ 11.15 ਵਜੇ ਰਵਾਨਾ ਹੋਵੇਗੀ। ਵਾਪਸੀ ਦਿਸ਼ਾ ਵਿੱਚ, 04072 ਗਤੀ ਸ਼ਕਤੀ ਵਿਸ਼ੇਸ਼ ਰੇਲਗੱਡੀ 9 ਸਤੰਬਰ ਨੂੰ ਸ਼ਾਮ 6.30 ਵਜੇ ਕਟੜਾ ਤੋਂ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸਵੇਰੇ 6.50 ਵਜੇ ਨਵੀਂ ਦਿੱਲੀ ਪਹੁੰਚੇਗੀ।
ਜਦੋਂ ਕਿ ਟਰੇਨ ਨੰਬਰ 04081/04082 ਨਵੀਂ ਦਿੱਲੀ-ਮਾਤਾ ਵੈਸ਼ਨੋ ਦੇਵੀ ਕਟੜਾ-ਨਵੀਂ ਦਿੱਲੀ ਸਪੈਸ਼ਲ ਟਰੇਨ ਨਵੀਂ ਦਿੱਲੀ ਤੋਂ 7 ਸਤੰਬਰ ਨੂੰ ਰਾਤ 11.15 ਵਜੇ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸਵੇਰੇ 11.25 ਵਜੇ ਕਟੜਾ ਪਹੁੰਚੇਗੀ। ਵਾਪਸੀ ਦੀ ਦਿਸ਼ਾ ਵਿੱਚ 04082 ਵਿਸ਼ੇਸ਼ ਰੇਲਗੱਡੀ 10 ਸਤੰਬਰ ਨੂੰ ਸ਼ਾਮ 6:30 ਵਜੇ ਕਟੜਾ ਤੋਂ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸਵੇਰੇ 6:50 ਵਜੇ ਨਵੀਂ ਦਿੱਲੀ ਪਹੁੰਚੇਗੀ।
ਏ.ਸੀ., ਸਲੀਪਰ ਅਤੇ ਜਨਰਲ ਸ਼੍ਰੇਣੀ ਦੇ ਕੋਚਾਂ ਵਾਲੀ, ਇਹ ਵਿਸ਼ੇਸ਼ ਰੇਲ ਗੱਡੀ ਸੋਨੀਪਤ, ਪਾਣੀਪਤ, ਕਰਨਾਲ, ਅੰਬਾਲਾ ਕੈਂਟ, ਲੁਧਿਆਣਾ, ਜਲੰਧਰ ਕੈਂਟ, ਪਠਾਨਕੋਟ ਕੈਂਟ, ਜੰਮੂ ਤਵੀ ਅਤੇ ਊਧਮਪੁਰ ਸਟੇਸ਼ਨਾਂ ‘ਤੇ ਦੋਵੇਂ ਦਿਸ਼ਾਵਾਂ ਵਿੱਚ ਰੁਕੇਗੀ।