TV Punjab | Punjabi News Channel

ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਅੱਜ ਫਿਰ ਬੱਸ ‘ਚ ਕੀਤਾ ਸਫ਼ਰ

ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦੁਬਾਰਾ ਫਿਰ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਵਿਚ ਸਫ਼ਰ ਕੀਤਾ। ਉਹ ਪਿੰਡ ਭਲਾਈਆਣਾ ਤੋਂ ਬਠਿੰਡਾ ਤੱਕ ਬੱਸ ‘ਚ ਬੈਠੇ ਅਤੇ ਸਵਾਰੀਆਂ ਨਾਲ ਗੱਲਬਾਤ ਕੀਤੀ। ਰਾਜਾ ਵੜਿੰਗ ਅੱਜ ਸਵੇਰੇ ਸ੍ਰੀ ਮੁਕਤਸਰ ਸਾਹਿਬ ਤੋਂ ਚੰਡੀਗੜ੍ਹ ਵਾਇਆ ਬਠਿੰਡਾ ਜਾ ਰਹੇ ਸਨ। ਇਸ ਦੌਰਾਨ ਪੱਤਰਕਾਰ ਨਾਲ ਫ਼ੋਨ ‘ਤੇ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਉਹ ਟਰਾਂਸਪੋਰਟ ਅਦਾਰੇ ਦੀ ਬਿਹਤਰੀ ਅਤੇ ਮੁਸਾਫ਼ਰਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਵਚਨਬੱਧ ਹਨ।

Exit mobile version