ਪੰਡਿਤ ਜਵਾਹਰ ਲਾਲ ਨਹਿਰੂ ਨੂੰ ਨਰਿੰਦਰ ਮੋਦੀ ਤੇ ਹੋਰਨਾਂ ਵੱਲੋਂ ਸ਼ਰਧਾਂਜਲੀ

ਨਵੀਂ ਦਿੱਲੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ।

ਸੀਨੀਅਰ ਕਾਂਗਰਸੀ ਨੇਤਾ ਤੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ 14 ਨਵੰਬਰ 1889 ਨੂੰ ਹੋਇਆ ਸੀ ਅਤੇ ਉਹ ਦੇਸ਼ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਰਹੇ ਸਨ।

ਪੀਐਮ ਮੋਦੀ ਨੇ ਟਵੀਟ ਕਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਅੱਜ ਦੇਸ਼ ਯਾਦ ਕਰ ਰਿਹਾ ਹੈ। ਉਨ੍ਹਾਂ ਦਾ ਜਨਮ ਦਿਨ ਪੂਰੇ ਦੇਸ਼ ‘ਚ ਮਨਾਇਆ ਜਾ ਰਿਹਾ ਹੈ।

ਇਸ ਦੇ ਨਾਲ ਹੀ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਸ਼ਾਂਤੀਵਨ ‘ਚ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਆਜ਼ਾਦ ਭਾਰਤ ਤੋਂ ਬਾਅਦ ਦੇਸ਼ ਦੀ ਵਾਗਡੋਰ ਸੰਭਾਲਣ ਵਾਲੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਬਾਲ ਦਿਵਸ ਦੇ ਤੌਰ ‘ਤੇ ਮਨਾਇਆ ਜਾਂਦਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ‘ਚ ਲਿਖਿਆ, “ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਮੇਰੀ ਨਿਮਰ ਸ਼ਰਧਾਂਜਲੀ।’ ਦੱਸ ਦੇਈਏ ਕਿ ਪੰਡਤ ਨਹਿਰੂ ਦਾ ਜਨਮ 14 ਨਵੰਬਰ 1889 ਨੂੰ ਉੱਤਰ ਪ੍ਰਦੇਸ਼ ਦੇ ਇਲਾਹਾਬਾਦ (ਪ੍ਰਯਾਗਰਾਜ) ਵਿਚ ਹੋਇਆ ਸੀ।

ਪੰਡਿਤ ਨਹਿਰੂ ਨੂੰ ਬੱਚਿਆਂ ਨਾਲ ਜ਼ਿਆਦਾ ਲਗਾਅ ਸੀ। ਇਸੇ ਲਈ ਬੱਚੇ ਉਸ ਨੂੰ ਚਾਚਾ ਨਹਿਰੂ ਕਹਿ ਕੇ ਬੁਲਾਉਂਦੇ ਸਨ। ਪੰਡਿਤ ਨਹਿਰੂ ਦੇ ਜਨਮ ਦਿਨ ਨੂੰ ਬਾਲ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ।

1964 ਵਿਚ ਪੰਡਿਤ ਨਹਿਰੂ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ ਜਨਮ ਦਿਨ ਬਾਲ ਦਿਵਸ ਵਜੋਂ ਮਨਾਇਆ ਗਿਆ। ਪੰਡਤ ਨਹਿਰੂ ਸਾਲ 1947 ਵਿਚ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲੇ ਪ੍ਰਧਾਨ ਮੰਤਰੀ ਬਣੇ। ਉਹ ਸਾਲ 1964 ਵਿਚ ਆਪਣੀ ਮੌਤ ਤਕ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਰਹੇ।

ਟੀਵੀ ਪੰਜਾਬ ਬਿਊਰੋ