● On air now · ਟੀਵੀ ਪੰਜਾਬ

Punjabi News · Since 2013

Breaking

ਲੁਧਿਆਣਾ ‘ਚ ਟ੍ਰਿਪਲ ਮਰਡਰ, ਇਕੋ ਪਰਿਵਾਰ ਦੇ ਬਜ਼ੁਰਗ ਜੀਆਂ ਦਾ ਕਤ.ਲ

ਡੈਸਕ- ਲੁਧਿਆਣਾ ‘ਚ ਸਲੇਮ ਟਾਬਰੀ ਦੇ ਜਨਕਪੁਰੀ ਇਲਾਕੇ ‘ਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਇੱਕੋ ਪਰਿਵਾਰ ਦੇ 3 ਬਜ਼ੁਰਗ ਜੀਆਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕਾਂ ‘ਚ ਬਚਨ ਕੌਰ (90), ਸੁਰਿੰਦਰ ਕੌਰ (66)…


ਡੈਸਕ- ਲੁਧਿਆਣਾ ‘ਚ ਸਲੇਮ ਟਾਬਰੀ ਦੇ ਜਨਕਪੁਰੀ ਇਲਾਕੇ ‘ਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਇੱਕੋ ਪਰਿਵਾਰ ਦੇ 3 ਬਜ਼ੁਰਗ ਜੀਆਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕਾਂ ‘ਚ ਬਚਨ ਕੌਰ (90), ਸੁਰਿੰਦਰ ਕੌਰ (66) ਅਤੇ ਚਮਨ ਲਾਲ (70) ਸ਼ਾਮਲ ਹਨ। ਜਾਣਕਾਰੀ ਮੁਤਾਬਕ ਅੱਜ ਸਵੇਰੇ ਜਦੋਂ ਦੁੱਧ ਵਾਲਾ ਘਰ ਦੁੱਧ ਦੇਣ ਲਈ ਆਇਆ ਤਾਂ ਇਸ ਗੱਲ ਦਾ ਪਤਾ ਲੱਗਿਆ। ਦੁੱਧ ਵਾਲੇ ਨੇ ਜਦੋਂ ਗੇਟ ਖੜਕਾਇਆ ਤਾਂ ਕਿਸੇ ਨੇ ਗੇਟ ਨਹੀਂ ਖੋਲ੍ਹਿਆ। ਅੰਦਰੋਂ ਗੈਸ ਦੀ ਬਦਬੂ ਵੀ ਆ ਰਹੀ ਸੀ। ਇਸ ਤੋਂ ਬਾਅਦ ਦੁੱਧ ਵਾਲੇ ਨੇ ਗੁਆਂਢੀਆਂ ਨੂੰ ਇਕੱਠੇ ਕੀਤਾ ਅਤੇ ਦੱਸਿਆ ਕਿ ਇਹ ਲੋਕ 2-3 ਦਿਨਾਂ ਤੋਂ ਦਰਵਾਜ਼ਾ ਨਹੀਂ ਖੋਲ੍ਹ ਰਹੇ ਹਨ। ਇਸ ਦੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਮੌਕੇ ‘ਤੇ ਪੁੱਜੀ ਪੁਲਿਸ ਨੇ ਜਦੋਂ ਅੰਦਰ ਜਾ ਕੇ ਦੇਖਿਆ ਤਾਂ 3 ਜੀਆਂ ਦੀ ਲਾਸ਼ਾਂ ਪਈਆਂ ਸਨ, ਜਿਸ ਨੂੰ ਦੇਖ ਕੇ ਹਰ ਕਿਸੇ ਦਾ ਦਿਲ ਦਹਿਲ ਗਿਆ। ਸੂਤਰਾਂ ਮੁਤਾਬਿਕ ਲੁੱਟ ਦੇ ਇਰਾਦੇ ਨਾਲ ਕਤਲ ਦੀ ਵਾਰਦਾਤ ਨੂੰ ਅੰਜਾਮ ਗਿਆ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਨੂਰਪੁਰ ਬੇਟ ‘ਚ ਰਿਟਾਇਰਡ ਏ. ਐੱਸ. ਆਈ. ਕੁਲਦੀਪ ਸਿੰਘ, ਉਸ ਦੀ ਪਤਨੀ ਪਰਮਜੀਤ ਕੌਰ ਅਤੇ ਪੁੱਤਰ ਗੁਰਵਿੰਦਰ ਸਿੰਘ ਉਰਫ਼ ਪਾਲੀ ਦਾ ਕਤਲ ਕਰ ਦਿੱਤਾ ਗਿਆ ਸੀ, ਹਾਲਾਂਕਿ ਪੁਲਿਸ ਨੇ ਬਾਅਦ ‘ਚ ਇਸ ਕਤਲਕਾਂਡ ਦੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਹੁਣ ਫਿਰ ਤੀਹਰੇ ਕਤਲਕਾਂਡ ਨਾਲ ਸ਼ਹਿਰ ਦੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।


Filed under