● On air now · ਟੀਵੀ ਪੰਜਾਬ

Punjabi News · Since 2013

Breaking

ਭਾਰਤ ਨਾਲ ਵਿਵਾਦ ਨੂੰ ਅੱਗੇ ਨਹੀਂ ਵਧਾਉਣਾ ਚਾਹੁੰਦਾ ਕੈਨੇਡਾ- ਟਰੂਡੋ

Ottawa- ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਜਾਰੀ ਹੈ। ਇਸ ਦੌਰਾਨ ਮੰਗਲਵਾਰ ਨੂੰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਅਸੀਂ ਵਿਵਾਦ ਨੂੰ ਹੋਰ ਅੱਗੇ ਨਹੀਂ ਲਿਜਾਣਾ ਚਾਹੁੰਦੇ। ਜਸਟਿਨ ਟਰੂਡੋ ਨੇ ਕਿਹਾ…


Ottawa- ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਜਾਰੀ ਹੈ। ਇਸ ਦੌਰਾਨ ਮੰਗਲਵਾਰ ਨੂੰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਅਸੀਂ ਵਿਵਾਦ ਨੂੰ ਹੋਰ ਅੱਗੇ ਨਹੀਂ ਲਿਜਾਣਾ ਚਾਹੁੰਦੇ। ਜਸਟਿਨ ਟਰੂਡੋ ਨੇ ਕਿਹਾ ਕਿ ਕੈਨੇਡਾ ਭਾਰਤ ਨਾਲ ਵਿਵਾਦ ਨੂੰ ਵਧਾਉਣਾ ਨਹੀਂ ਚਾਹੁੰਦਾ ਹੈ। ਇਹ ਨਵੀਂ ਦਿੱਲੀ ਨਾਲ ਜ਼ਿੰਮੇਵਾਰੀ ਅਤੇ ਰਚਨਾਤਮਕ ਢੰਗ ਨਾਲ ਜੁੜਦਾ ਰਹੇਗਾ। ਅਸੀਂ ਭਾਰਤ ’ਚ ਕੈਨੇਡੀਅਨ ਪਰਿਵਾਰਾਂ ਦੀ ਮਦਦ ਲਈ ਉੱਥੇ ਹੋਣਾ ਚਾਹੁੰਦੇ ਹਾਂ।
ਟਰੂਡੋ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਭਾਰਤ ਸਰਕਾਰ ਨੇ ਕੈਨੇਡਾ ਦੇ 41 ਡਿਪਲੋਮੈਟਾਂ ਨੂੰ ਦੇਸ਼ ਛੱਡਣ ਲਈ ਕਿਹਾ ਹੈ। ਸਰਕਾਰ ਨੇ 10 ਅਕਤੂਬਰ ਤੱਕ ਦਾ ਅਲਟੀਮੇਟਮ ਦਿੱਤਾ ਹੈ। ਹਾਲ ਹੀ ਵਿੱਚ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਕੈਨੇਡਾ ਦੇ ਭਾਰਤ ’ਚ ਲੋੜ ਤੋਂ ਵੱਧ ਡਿਪਲੋਮੈਟ ਹਨ, ਇਸ ਲਈ ਸੰਤੁਲਨ ਬਣਾਉਣ ਦੀ ਲੋੜ ਹੈ।
ਦੱਸਣਯੋਗ ਹੈ ਕਿ ਹਾਲ ਹੀ ’ਚ ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਉਸ ਸਮੇਂ ਖੁੱਲ੍ਹ ਕੇ ਸਾਹਮਣੇ ਆਇਆ ਜਦੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਨੇ ਦਾਅਵਾ ਕੀਤਾ ਸੀ ਕਿ ਨਿੱਝਰ ਦੇ ਕਤਲ ’ਚ ਭਾਰਤੀ ਏਜੰਟਾਂ ਦਾ ਹੱਥ ਹੋ ਸਕਦਾ ਹੈ। ਭਾਰਤ ਸਰਕਾਰ ਨੇ ਇਸ ਦਾਅਵੇ ’ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ ਅਤੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ।
ਵਿਦੇਸ਼ ਮੰਤਰਾਲੇ ਨੇ ਇਹ ਵੀ ਕਿਹਾ ਕਿ ਦੋਸ਼ ਰਾਜਨੀਤੀ ਤੋਂ ਪ੍ਰੇਰਿਤ ਹਨ। ਕੈਨੇਡਾ ਵੱਖਵਾਦੀਆਂ ਲਈ ਸੁਰੱਖਿਅਤ ਪਨਾਹਗਾਹ ਬਣ ਗਿਆ ਹੈ। ਭਾਰਤ ਨੇ ਇਹ ਵੀ ਕਿਹਾ ਕਿ ਅਲਰਟ ਦੇ ਬਾਵਜੂਦ ਕੈਨੇਡੀਅਨ ਸਰਕਾਰ ਨੇ ਅਜਿਹੇ ਅਨਸਰਾਂ ਖਿਲਾਫ ਕਾਰਵਾਈ ਨਹੀਂ ਕੀਤੀ।


Filed under