● On air now · ਟੀਵੀ ਪੰਜਾਬ

Punjabi News · Since 2013

Breaking

ਨਹੀਂ ਰਹੇ ਮਸ਼ਹੂਰ ਟੀਵੀ ਐਕਟਰ ਰਿਤੂਰਾਜ ਸਿੰਘ, ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ

ਡੈਸਕ- ਮਸ਼ਹੂਰ ਟੈਲੀਵਿਜ਼ਨ ਅਦਾਕਾਰ ਰਿਤੂਰਾਜ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 59 ਸਾਲ ਦੀ ਉਮਰ ‘ਚ ਆਖਰੀ ਸਾਹ ਲਿਆ। ਦੱਸਿਆ ਜਾ ਰਿਹਾ ਹੈ ਕਿ ਰਿਤੂਰਾਜ ਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਅਦਾਕਾਰ ਦੇ ਦੋਸਤ…


ਡੈਸਕ- ਮਸ਼ਹੂਰ ਟੈਲੀਵਿਜ਼ਨ ਅਦਾਕਾਰ ਰਿਤੂਰਾਜ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 59 ਸਾਲ ਦੀ ਉਮਰ ‘ਚ ਆਖਰੀ ਸਾਹ ਲਿਆ। ਦੱਸਿਆ ਜਾ ਰਿਹਾ ਹੈ ਕਿ ਰਿਤੂਰਾਜ ਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਅਦਾਕਾਰ ਦੇ ਦੋਸਤ ਅਮਿਤ ਬਹਿਲ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।

ਇਨ੍ਹੀਂ ਦਿਨੀਂ ਅਦਾਕਾਰਾ ਰੂਪਾਲੀ ਗਾਂਗੁਲੀ ਫੇਮ ਸੀਰੀਅਲ ਅਨੁਮਪਾ ‘ਚ ਅਹਿਮ ਭੂਮਿਕਾ ਨਿਭਾਅ ਰਹੇ ਸੀ। ਇਸ ਤੋਂ ਪਹਿਲਾਂ ਅਦਾਕਾਰ ਨੇ ਬਨੇਗੀ ਅਪਨੀ ਬਾਤ, ਜੋਤੀ, ਹਿਟਲਰ ਦੀਦੀ, ਸ਼ਪਥ, ਵਾਰੀਅਰ ਹਾਈ, ਅਦਾਲਤ ਤੇ ਆਹਟ, ਦੀਆ ਔਰ ਬਾਤੀ, ਯੇ ਰਿਸ਼ਤਾ ਕਯਾ ਕਹਿਲਾਤਾ ਹੈ ਆਦਿ ਸੀਰੀਅਲਾਂ ਵਿੱਚ ਅਹਿਮ ਭੂਮਿਕਾਵਾਂ ਨਿਭਾਈਆਂ ਹਨ।


Filed under