Site icon TV Punjab | Punjabi News Channel

ਸਕਾਰਬਰੋ ’ਚ ਹੋਈ ਗੋਲੀਬਾਰੀ ਦੌਰਾਨ ਦੋ ਜ਼ਖ਼ਮੀ

ਸਕਾਰਬਰੋ ’ਚ ਹੋਈ ਗੋਲੀਬਾਰੀ ਦੌਰਾਨ ਦੋ ਜ਼ਖ਼ਮੀ

Toronto- ਸਕਾਰਬਰੋ ਦੇ ਡੋਰਸੇਟ ਪਾਰਕ ਖੇਤਰ ’ਚ ਇੱਕ ਬਾਰ ’ਚ ਵੀਰਵਾਰ ਰਾਤ ਨੂੰ ਹੋਈ ਗੋਲੀਬਾਰੀ ’ਚ ਦੋ ਲੋਕ ਜ਼ਖ਼ਮੀ ਹੋ ਗਏ। ਟੋਰਾਂਟੋ ਪੁਲਿਸ ਵਲੋਂ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ।
ਟੋਰਾਂਟੋ ਪੈਰਾਮੈਡਿਕ ਸਰਵਿਸਿਜ਼ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੁੱਕਰਵਾਰ ਰਾਤੀਂ ਕਰੀਬ 1.30 ਵਜੇ ਬਰਚਮਾਉਂਟ ਅਤੇ ਐਲੇਸਮੇਰ ਰੋਡ ਖੇਤਰ ’ਚ ਬੁਲਾਇਆ ਗਿਆ। ਪੈਰਾਮੈਡਿਕਸ ਨੇ ਕਿਹਾ ਕਿ ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਉੱਥੇ ਉਨ੍ਹਾਂ ਨੂੰ ਦੋ ਵਿਅਕਤੀ ਗੋਲੀਬਾਰੀ ਕਾਰਨ ਗੰਭੀਰ ਰੂਪ ’ਚ ਜ਼ਖ਼ਮੀ ਮਿਲੇ। ਇਸ ਮਗਰੋਂ ਦੋਹਾਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਜਾਨਲੇਵਾ ਸੱਟਾਂ ਦੇ ਚੱਲਦਿਆਂ ਹਸਪਤਾਲ ’ਚ ਦਾਖ਼ਲ ਕਰਾਇਆ ਗਿਆ।
ਟੋਰਾਂਟੋ ਪੁਲਿਸ ਨੇ ਬਾਅਦ ਵਿੱਚ ਪੁਸ਼ਟੀ ਕੀਤੀ ਕਿ ਇਹ ਗੋਲੀਬਾਰੀ ਝਗੜੇ ਤੋਂ ਬਾਅਦ ਸ਼ੁਰੂ ਹੋਈ ਸੀ, ਜਿਸ ’ਚ ਦੋ ਵਿਅਕਤੀ ਜ਼ਖ਼ਮੀ ਹੋ ਗਏ। ਪੁਲਿਸ ਦਾ ਕਹਿਣਾ ਹੈ ਕਿ ਗੋਲੀਬਾਰੀ ਦੌਰਾਨ ਕੁਝ ਵਾਹਨ ਵੀ ਨੁਕਸਾਨੇ ਗਏ ਹਨ ਪਰ ਇਸ ਦੌਰਾਨ ਕਿਸੇ ਹੋਰ ਦੇ ਜ਼ਖ਼ਮੀ ਹੋਣ ਦੀ ਕੋਈ ਜਾਣਕਾਰੀ ਨਹੀਂ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ’ਚ ਇੱਕ ਵਿਅਕਤੀ ਨੂੰ ਹਿਰਾਸਤ ’ਚ ਲਿਆ ਗਿਆ ਹੈ ਅਤੇ ਇੱਕ ਹਥਿਆਰ ਵੀ ਬਰਾਮਦ ਕੀਤਾ ਗਿਆ ਹੈ। ਫਿਲਹਾਲ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਾਕੀ ਜਾਣਕਾਰੀ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ।

 

 

Exit mobile version