● On air now · ਟੀਵੀ ਪੰਜਾਬ

Punjabi News · Since 2013

Breaking

ਵੱਡੀ ਖ਼ਬਰ: ਜਗਰਾਓਂ ‘ਚ ਦੋ ਥਾਣੇਦਾਰਾਂ ਦਾ ਦਿਨ ਦਿਹਾੜੇ ਕਤਲ ਕਰਨ ਵਾਲੇ ਕਾਬੂ

ਟੀਵੀ ਪੰਜਾਬ ਬਿਊਰੋ-ਜਗਰਾਓਂ ਦੀ ਦਾਣਾ ਮੰਡੀ ਵਿਚ ਦਿਨ ਦਿਹਾੜੇ ਦੋ ਥਾਣੇਦਾਰਾਂ ਨੂੰ ਕਤਲ ਕੀਤੇ ਜਾਣ ਦੇ ਮਾਮਲੇ ’ਚ ਪੁਲਸ ਨੇ ਸਫਲਤਾ ਹਾਸਲ ਕਰਦੇ ਹੋਏ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਸ ਦੀ ਓਕੇ (ਓ.…


ਟੀਵੀ ਪੰਜਾਬ ਬਿਊਰੋ-ਜਗਰਾਓਂ ਦੀ ਦਾਣਾ ਮੰਡੀ ਵਿਚ ਦਿਨ ਦਿਹਾੜੇ ਦੋ ਥਾਣੇਦਾਰਾਂ ਨੂੰ ਕਤਲ ਕੀਤੇ ਜਾਣ ਦੇ ਮਾਮਲੇ ’ਚ ਪੁਲਸ ਨੇ ਸਫਲਤਾ ਹਾਸਲ ਕਰਦੇ ਹੋਏ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਸ ਦੀ ਓਕੇ (ਓ. ਸੀ. ਸੀ. ਯੂਨਿਟ) ਟੀਮ ਨੇ ਗੈਂਗਸਟਰ ਦਰਸ਼ਨ ਸਿੰਘ ਅਤੇ ਬਲਜਿੰਦਰ ਸਿੰਘ ਬੱਬੀ ਨੂੰ ਗ੍ਰਿਫ਼ਤਾਰ ਕੀਤਾ।

ਜਾਣਕਾਰੀ ਮੁਤਾਬਕ ਪੁਲਸ ਨੇ ਇਨ੍ਹਾਂ ਦੋਵਾਂ ਨੂੰ ਮੱਧ ਪ੍ਰਦੇਸ਼ ’ਚੋਂ ਕਾਬੂ ਕੀਤਾ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਜਗਰਾਓਂ ਦੀ ਨਵੀਂ ਦਾਣਾ ਮੰਡੀ ‘ਚ ਪੁਲਸ ਦੇ ਦੋ ਥਾਣੇਦਾਰਾਂ ਏ.ਐੱਸ.ਆਈ. ਭਗਵਾਨ ਸਿੰਘ ਤੇ ਦਲਵਿੰਦਰ ਸਿੰਘ ਬੱਬੀ ਦੀ ਗੈਂਗਸਟਰਾਂ ਵਲੋਂ ਹੱਤਿਆ ਕਰ ਦਿੱਤੀ ਗਈ ਸੀ। ਇਸ ਵਾਰਦਾਕ ਵਿਚ ਖ਼ਤਰਨਾਕ ਗੈਂਗਸਟਰ ਜੈਪਾਲ ਭੁੱਲਰ ਦਾ ਨਾਮ ਮੁੱਖ ਤੌਰ ’ਤੇ ਸਾਹਮਣੇ ਆਇਆ ਸੀ ਅਤੇ ਇਹ ਦੋਵੇਂ ਗੈਂਗਸਟਰ ਵੀ ਵਾਰਦਾਤ ਮੌਕੇ ਜੈਪਾਲ ਦੇ ਨਾਲ ਸਨ। ਮੁਲਜ਼ਮਾਂ ਲਈ ਗ੍ਰਿਫ਼ਤਾਰੀ ਲਈ ਪੁਲਸ ਵਲੋਂ ਜਿੱਥੇ ਸੂਚਨਾ ਦੇਣ ਵਾਲੇ ਲਈ 19 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੋਇਆ ਸੀ।


Filed under