ਬ੍ਰਿਟੇਨ ਨੇ ਜਾਰੀ ਕੀਤੇ ਆਪ੍ਰੇਸ਼ਨ ਬਲੂ ਸਟਾਰ ਦੇ ਕੁਝ ਦਸਤਾਵੇਜ਼

ਬ੍ਰਿਟੇਨ ਨੇ ਜਾਰੀ ਕੀਤੇ ਆਪ੍ਰੇਸ਼ਨ ਬਲੂ ਸਟਾਰ ਦੇ ਕੁਝ ਦਸਤਾਵੇਜ਼

SHARE

ਆਪ੍ਰੇਸ਼ਨ ਬਲੂ ਸਟਾਰ ਬਾਰੇ ਬ੍ਰਿਟੇਨ ਨੇ ਕੁਝ ਦਸਤਾਵੇਜ਼ ਜਨਤਕ ਕਰ ਦਿੱਤੇ ਨੇ।  ਦਸਤਾਵੇਜ਼ ਜਨਤਕ ਹੋਣ ਤੋਂ ਬਾਅਦ ਖੁਲਾਸਾ ਹੋਇਆ ਏ ਕਿ ਬ੍ਰਿਟੇਨ ਨੇ ਵਪਾਰਕ ਹਿੱਤਾਂ ਕਰਕੇ 1984 ਵਿੱਚ ਆਪ੍ਰੇਸ਼ਨ ਬਲੂ ਸਟਾਰ ਤੋਂ ਬਾਅਦ ਭਾਰਤ ਦੀ ਹਮਾਇਤ ਕੀਤੀ ਸੀ। ਪਰ ਇਨ੍ਹਾਂ ਦਸਤਾਵੇਜਾਂ ਤੋਂ ਇਹ ਪਤਾ ਨਹੀਂ ਲੱਗਾ ਕਿ ਆਪ੍ਰੇਸ਼ਨ ਬਲੂ ਸਟਾਰ ਵਿੱਚ ਬ੍ਰਿਟੇਨ ਸਰਕਾਰ ਦਾ ਕੀ ਰੋਲ ਰਿਹਾ ਸੀ।

ਤੁਹਾਨੂੰ ਦਸ ਦਈਏ ਕਿ ਕੁਝ ਦਿਨ ਪਹਿਲਾਂ ਬ੍ਰਿਟੇਨ ਦੀ ਇਕ ਅਦਾਲਤ ਨੇ ਆਪ੍ਰੇਸ਼ਨ ਬਲੂ ਸਟਾਰ ਨਾਲ ਸਬੰਧਿਤ ਦਸਤਾਵੇਜ਼ ਜਨਤਕ ਕਰਨ ਦੇ ਹੁਕਮ ਦਿੱਤੇ ਸਨ। ਜਾਰੀ ਕੀਤੇ ਗਏ ਕੁਝ ਦਸਤਾਵੇਜ਼ਾਂ ਤੋਂ ਪਤਾ ਚਲਦਾ ਏ ਕਿ ਉਸ ਵੇਲੇ ਦੀ ਪ੍ਰਧਾਨ ਮੰਤਰੀ ਮਾਰਗਰੇਟ ਥੈਚਰ ਦੀ ਅਗਵਾਈ ਵਾਲੀ ਬ੍ਰਿਟੇਨ ਸਰਕਾਰ ਨੇ ਆਪ੍ਰੇਸ਼ਨ ਬਲੂ ਸਟਾਰ ਮਗਰੋਂ ਸਿੱਖਾਂ ਵੱਲੋਂ ਕੀਤੇ ਜਾ ਰਹੇ ਰੋਸ ਮੁਜ਼ਾਹਰਿਆਂ ’ਤੇ ਪਾਬੰਦੀ ਲਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਸਨ। ਇਸ ਤੋਂ ਸੰਕੇਤ ਮਿਲਦਾ ਹੈ ਕਿ ਬ੍ਰਿਟੇਨ ਅੰਦਰਖਾਤੇ ਭਾਰਤ ਦੀ ਹਮਾਇਤ ਕਰ ਰਿਹਾ ਸੀ।

ਬੇਸ਼ੱਕ ਦਸਤਾਵੇਜ਼ਾਂ ਤੋਂ ਆਪ੍ਰੇਸ਼ਨ ਬਲੂ ਸਟਾਰ ਵਿੱਚ ਬਰਤਾਨੀਆ ਦੀ ਸ਼ਮੂਲੀਅਤ ਬਾਰੇ ਕੋਈ ਜਾਣਕਾਰੀ ਨਹੀਂ ਮਿਲਦੀ ਪਰ ਇਨ੍ਹਾਂ ਤੋਂ ਇਹ ਸੰਕੇਤ ਜ਼ਰੂਰ ਮਿਲਦਾ ਹੈ ਕਿ ਬਰਤਾਨਵੀ ਸਰਕਾਰ ਆਪਣੇ ਲਾਹੇਵੰਦ ਵਪਾਰਕ ਸੌਦਿਆਂ ਦੀ ਖਾਤਰ ਰਾਜੀਵ ਗਾਂਧੀ ਸਰਕਾਰ ਨੂੰ ਅਸਥਿਰ ਹੋਣ ਦੇਣ ਦੇ ਪੱਖ ਵਿੱਚ ਨਹੀਂ ਸੀ। ਇਸ ਲਈ ਬ੍ਰਿਟੇਨ ਨੇ ਆਪਣੇ ਦੇਸ਼ ਦੇ ਸਿੱਖ ਨਾਗਰਿਕਾਂ ਦੇ ਹੱਕਾਂ ਨੂੰ ਵੀ ਅੱਖੋਂ ਓਹਲੇ ਕੀਤਾ।

ਦਸਤਾਵੇਜ਼ ਮੁਤਾਬਕ ਉਸ ਵੇਲੇ ਦੇ ਵਿਦੇਸ਼ ਮੰਤਰੀ ਸਰ ਜੈਫਰੀ ਹਾਓ ਬਰਤਾਨਵੀ ਸਿੱਖਾਂ ਦੇ ਗਰੁਪਾਂ ਜਿਨ੍ਹਾਂ ਵਿੱਚ ਰਿਪਬਲਿਕ ਆਫ ਖਾਲਿਸਤਾਨ ਵੀ ਸ਼ਾਮਲ ਸੀ, ਦੇ ਪ੍ਰਦਰਸ਼ਨਾਂ ’ਤੇ ਪਾਬੰਦੀ ਲਾਉਣਾ ਚਾਹੁੰਦੇ ਸੀ। ਉਨ੍ਹਾਂ ਡਰ ਸੀ ਕਿ ਮੌਜੂਦਾ ਹਾਲਾਤ ਵਿੱਚ ਸਿੱਖ ਰੋਸ ਮਾਰਚ ਕਾਰਨ ਨਾ ਕੇਵਲ ਇੰਡੋ-ਬ੍ਰਿਟਿਸ਼ ਸਬੰਧਾਂ ’ਤੇ ਗੰਭੀਰ ਅਸਰ ਪੈ ਸਕਦਾ ਸੀ ਸਗੋਂ ਉਸ ਦੇਸ਼ ਦੀ ਕਾਨੂੰਨ ਵਿਵਸਥਾ ’ਤੇ ਸਵਾਲੀਆ ਨਿਸ਼ਾਨ ਲੱਗ ਸਕਦਾ ਸੀ।

1984 ਵਿਚ ਯੂਕੇ ਭਾਰਤ ਨੂੰ ਵੈਸਟਲੈਂਡ ਹੈਲੀਕਾਪਟਰ ਵੇਚਣ ਦੀ ਕੋਸ਼ਿਸ਼ ਕਰ ਰਿਹਾ ਸੀ ਅਤੇ ਭਾਰਤ ਵਲੋਂ ਸੰਭਾਵਿਤ ਵਪਾਰਕ ਬਾਈਕਾਟ ਕਾਰਨ ਕਰੀਬ 5 ਅਰਬ ਪਾਊਂਡ ਦੇ ਸੌਦੇ ਰੱਦ ਹੋਣ ਦਾ ਖਤਰਾ ਸੀ।

Short URL:tvp http://bit.ly/2uhE3T4

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab