Site icon TV Punjab | Punjabi News Channel

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਐਲਾਨ, 1 ਕਰੋੜ ਪਰਿਵਾਰਾਂ ਨੂੰ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ !

ਡੈਸਕ- ਮੋਦੀ ਸਰਕਾਰ ਦਾ ਆਖਰੀ ਬਜਟ 2.0 ਨਵੀਂ ਸੰਸਦ ‘ਚ ਅੱਜ ਯਾਨੀ ਵੀਰਵਾਰ ਨੂੰ ਆਮ ਚੋਣਾਂ ਤੋਂ ਪਹਿਲਾਂ ਪੇਸ਼ ਕੀਤਾ ਗਿਆ ਹੈ। ਵਿੱਤ ਮੰਤਰੀ ਵੱਲੋਂ ਬਜਟ ਪੇਸ਼ ਕਰਦਿਆਂ ਪ੍ਰਧਾਨ ਮੰਤਰੀ ਸੂਰਯੋਦਯ ਯੋਜਨਾ ਦਾ ਜ਼ਿਕਰ ਕੀਤਾ ਗਿਆ। ਵਿੱਤ ਮੰਤਰੀ ਨੇ ਐਲਾਨ ਕਰਦਿਆਂ ਕਿਹਾ ਕਿ ਇਸ ਯੋਜਨਾ ਤਹਿਤ ਦੇਸ਼ ਵਿੱਚ 1 ਕਰੋੜ ਲੋਕਾਂ ਨੂੰ 300 ਯੂਨਿਟ ਤੱਕ ਮੁਫਤ ਬਿਜਲੀ ਦਿੱਤੀ ਜਾਵੇਗੀ, ਜਿਨ੍ਹਾਂ ਦੇ ਘਰਾਂ ਵਿੱਚ ਸੋਲਰ ਸਿਸਟਮ ਲਗਾਇਆ ਹੈ।

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਅਯੁੱਧਿਆ ਵਿੱਚ ਰਾਮ ਮੰਦਿਰ ਦੇ ਉਦਘਾਟਨ ਤੋਂ ਬਾਅਦ ਹੀ ਇਸ ਯੋਜਨਾ ਦਾ ਐਲਾਨ ਕੀਤਾ ਸੀ ਅਤੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਸੀ। ਪ੍ਰਧਾਨ ਮੰਤਰੀ ਸੂਰਯੋਦਿਆ ਯੋਜਨਾ ਦੇ ਤਹਿਤ ਦੇਸ਼ ਭਰ ਵਿੱਚ ਇੱਕ ਕਰੋੜ ਘਰਾਂ ਵਿੱਚ ਛੱਤ ਵਾਲੇ ਸੋਲਰ ਪੈਨਲ ਲਗਾਏ ਜਾਣਗੇ । ਇਸ ਯੋਜਨਾ ਤਹਿਤ ਦੇਸ਼ ਦੇ ਗਰੀਬ ਅਤੇ ਮੱਧ ਵਰਗ ਨੂੰ ਪ੍ਰਧਾਨ ਮੰਤਰੀ ਸੂਰਯੋਦਿਆ ਯੋਜਨਾ ਦਾ ਲਾਭ ਮਿਲੇਗਾ।

Exit mobile version