24 ਜੁਲਾਈ ਤੋਂ ਲਈਆਂ ਜਾਣਗੀਆਂ ਹੜ੍ਹ ਕਾਰਨ ਰੱਦ ਹੋਈਆਂ PSEB ਦੀਆਂ ਪ੍ਰੀਖਿਆਵਾਂ

ਡੈਸਕ- ਹੜ੍ਹ ਕਾਰਨ ਪੰਜਾਬ ਸਰਕਾਰ ਵੱਲੋਂ 16 ਜੁਲਾਈ ਤੱਕ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਸੀ। ਇਸ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 15 ਜੁਲਾਈ ਤੱਕ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਪਹਿਲਾ ਤਾਰੀਕ ਦੇ ਬਾਰੇ ਨਹੀਂ ਦੱਸਿਆ ਗਿਆ ਸੀ, ਪਰ ਹੁਣ ਬੋਰਡ ਵੱਲੋਂ ਦੱਸ ਦਿੱਤਾ ਗਿਆ ਹੈ ਇਹ ਰੱਦ ਹੋਈਆਂ ਪ੍ਰੀਖਿਆਵਾਂ 24 ਜੁਲਾਈ ਤੋਂ 1 ਅਗਸਤ ਤੱਕ ਆਯੋਜਿਤ ਕੀਤੀਆਂ ਜਾਣਗੀਆਂ। ਬੋਰਡ ਦੀ ਵੈਬਸਾਈਟ www.pseb.ac.in ‘ਤੇ ਜਾ ਕੇ ਬੱਚੇ ਪੇਪਰਾਂ ਸਬੰਧੀ ਜਾਣਕਾਰੀ ਲੈ ਸਕਦੇ ਹਨ।

PSEB ਵੱਲੋਂ 8ਵੀਂ ਕਲਾਸ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ ਜਿਸ ਮੁਤਾਬਕ 24 ਨੂੰ ਵਿਗਿਆਨ, 25 ਨੂੰ ਗਣਿਤ, 26 ਨੂੰ ਕੰਪਿਊਟਰ ਸਾਇੰਸ, 27 ਨੂੰ ਦੂਜੀ ਭਾਸ਼ਾ ਪੰਜਾਬੀ/ਹਿੰਦੀ/ਉਰਦੂ, 28 ਜੁਲਾਈ ਨੂੰ ਸਿਹਤ ਅਤੇ ਸਰੀਰਿਕ ਸਿੱਖਿਆ ਤੇ 1 ਅਗਸਤ ਨੂੰ ਇਲੈਕਟਿਵ ਸਬਜੈਕਟ ਦੀ ਪ੍ਰੀਖਿਆ ਲਈ ਜਾਵੇਗੀ।

ਦੱਸ ਦੇਈਏ ਕਿ ਪੰਜਾਬ ਵਿਚ ਹੜ੍ਹਾਂ ਕਾਰਨ ਸਥਿਤੀ ਕਾਫੀ ਖਰਾਬ ਹੈ। ਜ਼ਿਆਦਾਤਰ ਜ਼ਿਲ੍ਹਿਆਂ ਵਿਚ ਹੜ੍ਹ ਦਾ ਪਾਣੀ ਆ ਜਾਣ ਕਾਰਨ ਬੱਚਿਆਂ ਨੂੰ ਸਕੂਲ ਵਿਚ ਆਉਣ ਲਈ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਛੁੱਟੀਆਂ ਐਲਾਨੀਆਂ ਗਈਆਂ ਸਨ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵੀ 8ਵੀਂ ਕਲਾਸ ਦੀਆਂ ਰੀ-ਅਪੀਅਰ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਸਨ ਜੋ ਕਿ ਹੁਣ 24 ਜੁਲਾਈ ਤੋਂ 1 ਅਗਸਤ ਤੱਕ ਲਈਆਂ ਜਾਣਗੀਆਂ।