Site icon TV Punjab | Punjabi News Channel

ਬਾਇਡਨ ਦੀ ਭਾਰਤ ਫੇਰੀ ਤੋਂ ਪਹਿਲਾਂ ਅਮਰੀਕਾ ਦੀ ਫਰਸਟ ਲੇਡੀ ਨੂੰ ਹੋਇਆ ਕੋਰੋਨਾ

ਬਾਇਡਨ ਦੀ ਭਾਰਤ ਫੇਰੀ ਤੋਂ ਪਹਿਲਾਂ ਅਮਰੀਕਾ ਦੀ ਫਰਸਟ ਲੇਡੀ ਨੂੰ ਹੋਇਆ ਕੋਰੋਨਾ

ਵਾਸ਼ਿੰਗਟਨ- ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਦੀ ਪਤਨੀ ਜਿਲ ਬਾਇਡਨ ਨੂੰ ਕੋਰੋਨਾ ਹੋਣ ਦੀ ਖ਼ਬਰ ਮਿਲੀ ਹੈ। ਉਨ੍ਹਾਂ ਦੇ ਕੋਰੋਨਾ ਟੈਸਟ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਵ੍ਹਾਈਟ ਹਾਊਸ ਨੇ ਇੱਕ ਬਿਆਨ ਜਾਰੀ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਹਾਲਾਂਕਿ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਵ੍ਹਾਈਟ ਹਾਊਸ ਦੇ ਪ੍ਰੈੱਸ ਸਕੱਤਰ ਜੀਨ-ਪਿਅਰੇ ਨੇ ਦੱਸਿਆ ਕਿ ਰਾਸ਼ਟਰਪਤੀ ਦਾ ਸੋਮਵਾਰ ਅਤੇ ਮੰਗਲਵਾਰ ਨੂੰ ਕੋਰੋਨਾ ਟੈਸਟ ਕੀਤਾ ਗਿਆ ਸੀ ਅਤੇ ਦੋਹੀਂ ਵਾਰੀ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਜਿਲ ਬਾਇਡਨ ਹੁਣ ਪੂਰਾ ਹਫ਼ਤਾ ਡੇਲਾਵੇਅਰ ’ਚ ਹੀ ਰਹਿਣਗੇ।
ਦੱਸ ਦਈਏ ਕਿ ਆਉਣ ਵਾਲੇ ਦਿਨਾਂ ਦੌਰਾਨ ਭਾਰਤ ’ਚ ਜੀ-20 ਸਿਖਰ ਸੰਮੇਲਨ ਹੋਣ ਵਾਲਾ ਹੈ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵੀ ਇਸ ’ਚ ਸ਼ਾਮਿਲ ਹੋਣਗੇ। ਰਾਸ਼ਟਰਪਤੀ ਦੇ ਸੁਰੱਖਿਆ ਸਲਾਹਕਾਰ ਜੈਕ ਸੁਲਵਿਨ ਨੇ ਵ੍ਹਾਈਟ ਹਾਊਸ ’ਚ ਇੱਕ ਪ੍ਰੈੱਸ ਕਾਨਫ਼ਰੰਸ ਕਰਕੇ ਇਹ ਜਾਣਕਾਰੀ ਦਿੱਤੀ ਕਿ ਰਾਸ਼ਟਰਪਤੀ ਜੀ-20 ਸਿਖਰ ਸੰਮੇਲਨ ’ਚ ਸ਼ਾਮਿਲ ਹੋਣ ਲਈ ਵੀਰਵਾਰ ਨੂੰ ਭਾਰਤ ਆਉਣਗੇ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਬਾਇਡਨ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਦੁਵੱਲੀ ਬੈਠਕ ’ਚ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਇਸ ਮਗਰੋਂ ਰਾਸ਼ਟਰਪਤੀ ਸ਼ਨੀਵਾਰ ਅਤੇ ਐਤਵਾਰ ਨੂੰ ਜੀ-20 ਸਿਖਰ ਸੰਮੇਲਨ ਦੇ ਅਧਿਕਾਰਕ ਸੈਸ਼ਨ ’ਚ ਭਾਗ ਲੈਣਗੇ।

 

Exit mobile version