● On air now · ਟੀਵੀ ਪੰਜਾਬ

Punjabi News · Since 2013

Breaking

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵੱਲੋਂ ਸ਼ਹੀਦ ਸਰਜਾ ਸਿੰਘ ਨੂੰ ਸ਼ਰਧਾਂਜਲੀ

ਲਖਨਊ : ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਜੰਮੂ -ਕਸ਼ਮੀਰ ਵਿਚ ਅੱਤਵਾਦੀਆਂ ਨਾਲ ਮੁਕਾਬਲੇ ਵਿਚ ਸ਼ਹੀਦ ਹੋਏ ਸ਼ਾਹਜਹਾਂਪੁਰ ਜ਼ਿਲ੍ਹੇ ਦੇ ਨਿਵਾਸੀ ਫੌਜ ਦੇ ਜਵਾਨ ਸਰਜਾ ਸਿੰਘ ਦੀ ਬਹਾਦਰੀ ਨੂੰ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਨੇ ਸ਼ਹੀਦ ਦੇ ਵਾਰਸਾਂ…


ਲਖਨਊ : ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਜੰਮੂ -ਕਸ਼ਮੀਰ ਵਿਚ ਅੱਤਵਾਦੀਆਂ ਨਾਲ ਮੁਕਾਬਲੇ ਵਿਚ ਸ਼ਹੀਦ ਹੋਏ ਸ਼ਾਹਜਹਾਂਪੁਰ ਜ਼ਿਲ੍ਹੇ ਦੇ ਨਿਵਾਸੀ ਫੌਜ ਦੇ ਜਵਾਨ ਸਰਜਾ ਸਿੰਘ ਦੀ ਬਹਾਦਰੀ ਨੂੰ ਸ਼ਰਧਾਂਜਲੀ ਭੇਟ ਕੀਤੀ।

ਮੁੱਖ ਮੰਤਰੀ ਨੇ ਸ਼ਹੀਦ ਦੇ ਵਾਰਸਾਂ ਨੂੰ 50 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ ਹੈ। ਇਥੇ ਜਾਰੀ ਅਧਿਕਾਰਤ ਬਿਆਨ ਦੇ ਅਨੁਸਾਰ, ਯੋਗੀ ਨੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਅਤੇ ਜ਼ਿਲ੍ਹੇ ਵਿੱਚ ਇੱਕ ਸੜਕ ਦਾ ਨਾਮ ਸ਼ਹੀਦ ਦੇ ਨਾਮ ਉੱਤੇ ਰੱਖਣ ਦਾ ਵੀ ਐਲਾਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਵਾਰਨ ਵਾਲੇ ਸ਼ਹੀਦ ਦੀ ਮਹਾਨ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸ਼ਹੀਦ ਸਾਰਜ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਨਾਲ ਹੈ ਅਤੇ ਸ਼ਹੀਦ ਦੇ ਪਰਿਵਾਰ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।

ਟੀਵੀ ਪੰਜਾਬ ਬਿਊਰੋ


Filed under