Honour Living : ਸਿਹਤ ਮੰਤਰੀ ਤੋਂ ਨਾਰਾਜ਼ ਬਾਬਾ ਫਰੀਦ ਯੂਨੀਵਰਸਿਟੀ ਦੇ V.C ਨੇ ਦਿੱਤਾ ਅਸਤੀਫਾ

ਫਰੀਦਕੋਟ- ‘ਆਪ’ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਦਾ ਗੈਰਤਜ਼ੁਰਬਾ ਭਾਰੂ ਪੈ ਰਿਹਾ ਹੈ ।ਜੋਸ਼ ਚ ਰੇਡ ਮਾਰਨ ਵਾਲੇ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਕੋਈ ਨਾ ਕੋਈ ਗਲਤੀ ਕਰ ਜਾਂਦੇ ਹਨ । ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਰਾਜ ਬਹਾਦੁਰ ਨੂੰ ਵਾਰਡ ‘ਚ ਫਟੇ ਗੱਦੇ ‘ਤੇ ਲਿਟਾਉਣ ਦਾ ਮਾਮਲਾ ਬਹੁਤ ਗਰਮਾ ਗਿਆ ਹੈ | ਸ਼ੁੱਕਰਵਾਰ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਦਾ ਦੌਰਾ ਕਰਨ ਆਏ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬੰਦ ਪਏ ਵਾਰਡ ਨੂੰ ਖੋਲ੍ਹ ਕੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਰਾਜ ਬਹਾਦਰ ਨੂੰ ਬਿਸਤਰੇ ‘ਤੇ ਪਏ ਪੁਰਾਣੇ ਗੱਦੇ ‘ਤੇ ਬਿਠਾ ਦਿੱਤਾ | ਇਸ ਤੋਂ ਦੁਖੀ ਹੋ ਕੇ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਦੇਰ ਰਾਤ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੂੰ ਆਪਣਾ ਅਸਤੀਫਾ ਭੇਜ ਦਿੱਤਾ।

ਸ਼ੁੱਕਰਵਾਰ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਦਾ ਦੌਰਾ ਕਰਨ ਆਏ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨਿਰੀਖਣ ਦੌਰਾਨ ਇਕ ਵਾਰਡ ‘ਚ ਬੈੱਡ ‘ਤੇ ਪਏ ਇਕ ਫਟੇ ਹੋਏ ਪੁਰਾਣੇ ਗੱਦੇ ਨੂੰ ਦੇਖ ਕੇ ਭੜਕ ਗਏ। ਇਸ ਦੌਰਾਨ ਉਨ੍ਹਾਂ ਦੇ ਨਾਲ ਮੌਜੂਦ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵੀਸੀ ਡਾ: ਰਾਜ ਬਹਾਦਰ ਨੂੰ ਇਸ ਗੱਦੇ ‘ਤੇ ਲੇਟਣ ਲਈ ਕਿਹਾ ਗਿਆ ਤਾਂ ਉਨ੍ਹਾਂ ਨੂੰ ਬਿਨਾਂ ਮਰਜ਼ੀ ਨਾਲ ਗੱਦੇ ‘ਤੇ ਲੇਟਣਾ ਪਿਆ |

ਇਸ ਤੋਂ ਪਹਿਲਾਂ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ: ਰਾਜੀਵ ਦੇਵਗਨ ਅਤੇ ਗੁਰੂ ਨਾਨਕ ਦੇਵ ਹਸਪਤਾਲ (ਜੀਐਨਡੀਐਚ) ਦੇ ਮੈਡੀਕਲ ਸੁਪਰਡੈਂਟ ਡਾ: ਕੇਡੀ ਸਿੰਘ ਨੇ ਸਰਕਾਰ ਨੂੰ ਆਪਣੇ ਅਸਤੀਫ਼ੇ ਭੇਜੇ ਸਨ। ਭਾਵੇਂ ਅਸਤੀਫਾ ਦੇਣ ਦਾ ਕਾਰਨ ਜ਼ਿਆਦਾ ਕੰਮ ਦਾ ਬੋਝ ਦੱਸਿਆ ਜਾਂਦਾ ਹੈ ਪਰ ਇਹ ਚਰਚਾ ਆਮ ਹੈ ਕਿ ਮੈਡੀਕਲ ਸਿੱਖਿਆ ਅਤੇ ਦਵਾਈ ਨਾਲ ਸਬੰਧਤ ਦੋ ਅਧਿਕਾਰੀਆਂ ਵੱਲੋਂ ਇਕੱਠੇ ਅਸਤੀਫੇ ਭੇਜੇ ਜਾਣ ਤੋਂ ਬਾਅਦ ਦੋਵੇਂ ਅਧਿਕਾਰੀ ਸਿਹਤ ਮੰਤਰੀ ਦੇ ਵਤੀਰੇ ਤੋਂ ਨਾਰਾਜ਼ ਸਨ।