Site icon TV Punjab | Punjabi News Channel

ਅੱਜ ਪੰਜਾਬ ਦਾ ਦੌਰਾ ਕਰਨਗੇ ਉਪ ਰਾਸ਼ਟਰਪਤੀ ਧਨਖੜ, ਸੀਐਮ ਮਾਨ ਤੇ ਰਾਜਪਾਲ ਵੀ ਰਹਿਣਗੇ ਮੌਜ਼ੂਦ

ਡੈਸਕ- ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ (12 ਨਵੰਬਰ) ਨੂੰ ਪੰਜਾਬ ਦਾ ਦੌਰਾ ਕਰਨਗੇ। ਉਹ ਲੁਥਿਆਣਾ ‘ਚ ਹੋਣ ਵਾਲੀ ਇੰਟਰਨੈਸ਼ਨਲ ਪ੍ਰੈੱਸ ਕਾਨਫਰੰਸ ‘ਚ ਮੁੱਖ ਮਹਿਮਾਨ ਵਜੋਂ ਮੌਜ਼ੂਦ ਰਹਿਣਗੇ, ਇਸ ਦੇ ਨਾਲ ਉਹ ਸੱਤਪਾਲ ਮਲਿਕ ਸਕੂਲ ਦੇ ਬੱਚਿਆਂ ਨੂੰ ਵੀ ਸਨਮਾਨਿਤ ਕਰਨਗੇ। ਉਪ ਰਾਸ਼ਟਰਪਤੀ ਦੇ ਦੌਰੇ ਦੌਰਾਨ ਪੰਜਾਬ ਦੇ ਸੀਐਮ ਭਗਵੰਤ ਮਾਨ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੀ ਮੌਜ਼ੂਦ ਰਹਿਣਗੇ।। ਸੀਐਮ ਮਾਨ ਤੇ ਰਾਜਪਾਲ ਉਪ ਰਾਸ਼ਟਰਪਤੀ ਦਾ ਸਵਾਗਤ ਕਰਨਗੇ।

ਉਪ ਰਾਸ਼ਟਰਪਤੀ ਦੇ ਪ੍ਰੋਗਰਾਮ ਨੂੰ ਲੈ ਕੇ ਸ਼ਹਿਰ ਦੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੰਜਾਬ ਐਗਰੀਕਲਚਰ ਯੂਨੀਵਰਸਿਟੀ ਤੇ ਸਤਪਾਲ ਮਲਿਕ ਸਕੂਲ ਵਿੱਚ ਪੰਜਾਬ ਪੁਲਿਸ ਦੁਆਰਾ ਵਿਸ਼ੇਸ਼ ਅਧਿਕਾਰੀ ਤੇ ਕਰਮਚਾਰੀ ਤੈਨਾਤ ਕੀਤੇ ਗਏ ਹਨ। ਉਪ ਰਾਸ਼ਟਰਪਤੀ ਧਨਖੜ PAU ਵਿੱਚ ਹੋਣ ਵਾਲੀ ਇੰਟਰਨੈਸ਼ਨਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਿਤ ਕਰਨਗੇ, ਜਿਸ ‘ਚ 400 ਤੋਂ ਵੱਧ ਖੇਤਬਾੜੀ ਮਾਹਿਰ ਮੌਜ਼ੂਦ ਰਹਿਣਗੇ। ਇਸ ਤੋਂ ਬਾਅਦ ਉਹ ਸਤਪਾਲ ਮਲਿਕ ਸਕੂਲ ਦੇ ਅਧਿਆਪਕਾਂ ਤੇ ਬੱਚਿਆਂ ਨਾਲ ਮੁਲਾਕਾਤ ਕਰਨਗੇ।

ਕੌਣ ਹਨ ਜਗਦੀਪ ਧਨਖੜ?
ਜਗਦੀਪ ਧਨਖੜ ਦਾ ਜਨਮ 18 ਮਈ 1951 ਨੂੰ ਹੋਇਆ ਸੀ। ਉਹ ਪੇਸ਼ੇ ਤੋਂ ਇੱਕ ਵਕੀਲ ਹਨ ਅਤੇ 2022 ਤੋਂ ਭਾਰਤ ਦੇ 14ਵੇਂ ਅਤੇ ਮੌਜੂਦਾ ਉਪ ਰਾਸ਼ਟਰਪਤੀ ਵਜੋਂ ਸੇਵਾ ਨਿਭਾ ਰਿਹਾ ਹੈ। ਉਹ ਪਹਿਲਾਂ 2019 ਤੋਂ 2022 ਤੱਕ ਪੱਛਮੀ ਬੰਗਾਲ ਦੇ ਰਾਜਪਾਲ ਵਜੋਂ ਸੇਵਾ ਨਿਭਾਅ ਚੁੱਕੇ ਹਨ। ਧਨਖੜ ਨੇ 1990 ਤੋਂ 1991 ਤੱਕ ਚੰਦਰ ਸ਼ੇਖਰ ਸਰਕਾਰ ਵਿੱਚ ਸੰਸਦੀ ਮਾਮਲਿਆਂ ਦੇ ਕੇਂਦਰੀ ਰਾਜ ਮੰਤਰੀ ਵਜੋਂ ਵੀ ਕੰਮ ਕੀਤਾ। ਉਹ 1989 ਤੋਂ 1991 ਤੱਕ ਲੋਕ ਸਭਾ ਦੇ ਮੈਂਬਰ ਰਹੇ ਅਤੇ ਬਾਅਦ ਵਿੱਚ 1993 ਤੋਂ 1998 ਤੱਕ ਰਾਜਸਥਾਨ ਵਿਧਾਨ ਸਭਾ ਦੇ ਮੈਂਬਰ ਰਹੇ। ਉਹ ਭਾਰਤੀ ਜਨਤਾ ਪਾਰਟੀ, ਭਾਰਤੀ ਰਾਸ਼ਟਰੀ ਕਾਂਗਰਸ ਅਤੇ ਜਨਤਾ ਦਲ ਸਮੇਤ ਭਾਰਤ ਦੀਆਂ ਕਈ ਸਿਆਸੀ ਪਾਰਟੀਆਂ ਨਾਲ ਵੀ ਜੁੜੇ।

Exit mobile version