Site icon TV Punjab | Punjabi News Channel

ਵਿਜੀਲੈਂਸ ਨੇ ਕਾਬੂ ਕੀਤੀ ਡ੍ਰਗ ਇੰਸਪੈਕਟਰ ਬਬਲੀਨ ਕੌਰ , ਭ੍ਰਿਸ਼ਟਾਚਾਰ ਦੇ ਲੱਗੇ ਇਲਜ਼ਾਮ

ਅੰਮ੍ਰਿਤਸਰ- ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਦੀ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਪੁਲਿਸ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਛਾਪਾ ਮਾਰਨ ਲਈ ਨਿਊ ਅੰਮ੍ਰਿਤਸਰ ਇਲਾਕੇ ਦੀ ਰਹਿਣ ਵਾਲੀ ਬਲਬੀਨ ਕੌਰ ਦੇ ਘਰ ਪਹੁੰਚੀ ਸੀ। ਇਸ ਦੌਰਾਨ ਪੁਲਿਸ ਨੇ ਉਸ ਦੀ ਘਰ ਵਿੱਚ ਭਾਲ ਕੀਤੀ, ਪਰ ਉਹ ਨਹੀਂ ਮਿਲੀ। ਦੱਸਿਆ ਜਾ ਰਿਹਾ ਹੈ ਕਿ ਡਰੱਗ ਇੰਸਪੈਕਟਰ ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਲੁਕੀ ਹੋਈ ਸੀ। ਸੂਚਨਾ ਮਿਲਣ ’ਤੇ ਪੁਲਿਸ ਯੂਨੀਵਰਸਿਟੀ ਪੁੱਜੀ ਤੇ ਬਬਲੀਨ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ।

ਦੱਸ ਦਈਏ ਕਿ ਬਬਲੀਨ ਕੌਰ ‘ਤੇ ਉਸ ਦੇ ਅਧੀਨ ਕੰਮ ਕਰਦੇ ਦਰਜਾ ਚਾਰ ਮੁਲਾਜ਼ਮਾਂ ਵੱਲੋਂ ਮੈਡੀਕਲ ਸਟੋਰ ਸੰਚਾਲਕ ਨੂੰ ਲਾਇਸੈਂਸ ਜਾਰੀ ਕਰਨ ਦੇ ਬਦਲੇ ਰਿਸ਼ਵਤ ਮੰਗਣ ਦਾ ਦੋਸ਼ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਪੁਲਿਸ ਨੇ ਦਰਜਾ ਚਾਰ ਕਰਮਚਾਰੀ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਬਬਲੀਨ ਦਾ ਨਾਂ ਲਿਆ। ਪੁਲਿਸ ਕੁਝ ਸਮੇਂ ਬਾਅਦ ਬਬਲੀਨ ਨੂੰ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਲੈ ਕੇ ਆਵੇਗੀ, ਜਿੱਥੇ ਉਸ ਦਾ ਮੈਡੀਕਲ ਕਰਵਾਇਆ ਜਾਵੇਗਾ।

Exit mobile version