ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਅੱਗੇ ਆਉਣ ਦਾ ਸੱਦਾ

ਜਲੰਧਰ : ਪੰਜਾਬ ਸਰਕਾਰ ਵੱਲੋਂ ਭ੍ਰਿਸਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਦੇ ਸਬੰਧ ਵਿਚ ਅੱਜ ਵਿਜੀਲੈਂਸ ਬਿਊਰੋ,ਯੂਨਿਟ ਜਲੰਧਰ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਜ਼ਿਲ੍ਹਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਜਨਤਾ ਕਾਲਜ ਕਰਤਾਰਪੁਰ ਵਿਖੇ ਸੈਮੀਨਾਰ ਕਰਵਾਇਆ ਗਿਆ।

ਇਸ ਸਮਾਗਮ ਵਿਚ ਵਿਜੀਲੈਂਸ ਬਿਊਰੋ ਯੂਨਿਟ ਵੱਲੋਂ ਇੰਸਪੈਕਟਰ ਮਨਦੀਪ ਸਿੰਘ ਤੇ ਦਲਜੀਤ ਕੌਰ, ਸ੍ਰੀਮਤੀ ਪ੍ਰੈਟੀ ਸੋਢੀ ਪ੍ਰਿੰਸੀਪਲ ਜਨਤਾ ਕਾਲਜ ਕਰਤਾਰਪੁਰ, ਹਰੀਪਾਲ ਸਕੱਤਰ, ਵਿਨੈ ਕੁਮਾਰ ਐਕਸੀਅਨ ਪੀ.ਐਸ.ਪੀ.ਸੀ.ਐਲ., ਮਨੋਹਰ ਲਾਲ ਨਾਇਬ ਤਹਿਤਸੀਲਦਾਰ ਕਰਤਾਰਪੁਰ, ਸ੍ਰੀਮਤੀ ਪ੍ਰਵੀਨ ਅਬਰੋਲ ਫਾਊਂਡਰ ਐਂਡ ਪ੍ਰੈਜੀਡੈਂਟ ਆਫ਼ ਦਿਵਿਆ ਦ੍ਰਿਸ਼ਟੀ ਐਨ.ਜੀ.ਓ.ਵੇਲਫੇਅਰ ਸੋਸਾਇਟੀ, ਪ੍ਰੋ. ਗੁਲਜ਼ਾਰ ਸਿੰਘ ਅਤੇ ਵਿਦਿਆਰਥੀਆਂ ਵਲੋਂ ਸ਼ਿਰਕਤ ਕੀਤੀ ਗਈ।

ਇਸ ਮੌਕੇ ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਵੱਲੋਂ ਲੋਕਾਂ ਖਾਸ ਕਰਕੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਵਿਭਾਗ ਵੱਲੋਂ ਸਰਕਾਰੀ ਅਦਾਰਿਆਂ ਅਤੇ ਜਨਤਕ ਥਾਵਾਂ ’ਤੇ ਜਾਗਰੂਕਤਾ ਬੋਰਡ ਲਗਾਏ ਗਏ ਹਨ ਜਿਨਾਂ ਉਪਰ ਵਿਜੀਲੈਂਸ ਅਧਿਕਾਰੀਆਂ ਦੇ ਟੈਲੀਫੋਨ ਨੰਬਰ ਦਰਸਾਏ ਗਏ ਹਨ।

ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਇਨਾਂ ਨੰਬਰਾਂ ’ਤੇ ਭ੍ਰਿਸ਼ਟਾਚਾਰ ਸਬੰਧੀ ਸ਼ਿਕਾਇਤ ਕਰ ਸਕਦਾ ਹੈ ਅਤੇ ਜੇਕਰ ਆਪਣੀ ਪਹਿਚਾਣ ਨੂੰ ਗੁਪਤ ਰੱਖਣਾ ਚਾਹੁੰਦਾ ਹੈ ਤਾਂ ਉਹ ਵਿਜੀਲੈਂਸ ਬਿਓਰੋ ਦੇ ਟੋਲ ਫਰੀ ਨੰਬਰ 1800-1800-1000 ਅਤੇ ਈ ਮੇਲ 3omplaint2vb0punjab.gov.in ’ਤੇ ਸ਼ਿਕਾਇਤ ਕਰ ਸਕਦਾ ਹੈ। ਇਸ ਮੌਕੇ ਭ੍ਰਿਸ਼ਟਾਚਾਰ ਨੂੰ ਰੋਕਣ ਸਬੰਧੀ ਵਿਜੀਲੈਂਸ ਬਿਊਰੋ ਦੀ ਕਾਰਜ਼ਸ਼ੈਲੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ।

ਟੀਵੀ ਪੰਜਾਬ ਬਿਊਰੋ