Site icon TV Punjab | Punjabi News Channel

ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ, ਸਾਬਕਾ CM ਚੰਨੀ ਤੋਂ ਫਿਰ ਹੋਵੇਗੀ ਪੁੱਛ-ਗਿੱਛ, ਵਿਜੀਲੈਂਸ ਨੇ ਕੀਤਾ ਤਲਬ

ਡੈਸਕ- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਵਿਜੀਲੈਂਸ ਮੁੜ ਪੁੱਛਗਿੱਛ ਕਰੇਗੀ। ਪੰਜਾਬ ਵਿਜੀਲੈਂਸ ਨੇ ਚੰਨੀ ਨੂੰ 13 ਜੂਨ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਉਨ੍ਹਾਂ ਤੋਂ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਇਸ ਮਾਮਲੇ ‘ਚ ਚੰਨੀ ਤੋਂ ਪਹਿਲਾਂ ਵੀ ਇਕ ਵਾਰ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਇਸ ਦੌਰਾਨ ਚੰਨੀ ਨੇ ਜਾਂਚ ਟੀਮ ਨੂੰ ਆਪਣੀ ਜਾਇਦਾਦ ਅਤੇ ਹੋਰ ਰਿਕਾਰਡ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਚਰਨਜੀਤ ਸਿੰਘ ਚੰਨੀ ਦਾ ਲੁੱਕਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਇਸ ‘ਤੇ ਚੰਨੀ ਨੇ ਵਿਦੇਸ਼ ਦੌਰਾ ਰੱਦ ਕਰਨ ਦੀ ਗੱਲ ਕਹੀ ਸੀ।

ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ‘ਤੇ ਬਿਨਾਂ ਕਿਸੇ ਸੰਵਿਧਾਨਕ ਅਹੁਦੇ ਦੇ ਆਪਣੇ ਹੀ ਭਤੀਜੇ ਨੂੰ ਸਰਕਾਰੀ ਸਹੂਲਤਾਂ ਦੇਣ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦੇ ਦੋਸ਼ ਲੱਗ ਰਹੇ ਹਨ। ਵਿਜੀਲੈਂਸ ਟੀਮ ਨੇ ਡੀਜੀਪੀ ਪੰਜਾਬ ਦੇ ਦਫ਼ਤਰ ਤੋਂ ਹਨੀ ਸਿੰਘ ਨੂੰ ਦਿੱਤੀ ਗਈ ਸੁਰੱਖਿਆ ਰਿਪੋਰਟ ਤਲਬ ਕਰ ਲਈ ਹੈ।

ਭਾਣਜੇ ਹਨੀ ਸਿੰਘ ਚੰਨੀ ਦੇ ਮੁੱਖ ਮੰਤਰੀ ਹੁੰਦਿਆਂ 18 ਤੋਂ 22 ਕਮਾਂਡੋ ਸਨ, ਜੋ ਹਰ ਵੇਲੇ ਉਸ ਦੇ ਨਾਲ ਰਹਿੰਦੇ ਸਨ। ਇੰਨਾ ਹੀ ਨਹੀਂ, ਉਹ ਮੁੱਖ ਮੰਤਰੀ ਦੀ ਰਿਹਾਇਸ਼ ਅਤੇ ਦਫਤਰ ਦਾ ਕਾਫੀ ਦੌਰਾ ਕਰਦੇ ਸਨ। ਹਨੀ ਸਿੰਘ ਨੇ ਮੋਹਾਲੀ ਦੇ ਸੈਕਟਰ 70 ਸਥਿਤ ਹੋਮਲੈਂਡ ਟਾਊਨਸ਼ਿਪ ‘ਚ ਵੀ ਮਕਾਨ ਲਿਆ ਹੋਇਆ ਸੀ। ਜਿਥੇ ਉਸ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ। ਵਿਜੀਲੈਂਸ ਨੂੰ ਇਸ ਦੀ ਵੀਡੀਓ ਕਲਿੱਪ ਵੀ ਮਿਲੀ ਹੈ।

Exit mobile version