ਚੰਡੀਗੜ੍ਹ- ਲੰਮੇ ਵਿਵਾਦ ਤੋਂ ਬਾਅਦ ਪੰਜਾਬ ਨੂੰ ਆਖਿਰਕਾਰ ਨਵਾਂ ਐਡਵੋਕੇਟ ਜਨਰਲ ਮਿਲ ਗਿਆ ਹੈ । ਵਿਨੋਦ ਘਈ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਦੱਸ ਦੇਈਏ ਕਿ ਅਨਮੋਲ ਰਤਨ ਸਿੱਧੂ ਵੱਲੋਂ AG ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਦੀ ਥਾਂ ‘ਤੇ ਸੀਨੀਅਰ ਐਡਵੋਕੇਟ ਵਿਨੋਦ ਘਈ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਬਣਾਇਆ ਗਿਆ ਸੀ। ਭਾਵੇਂ ਉਨ੍ਹਾਂ ਦੀ ਨਿਯੁਕਤੀ ਦੌਰਾਨ ਕਈ ਨਾਂ ਸੁਰਖੀਆਂ ‘ਚ ਸਨ ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਸਾਰੀਆਂ ਖਬਰਾਂ ‘ਤੇ ਰੋਕ ਲਾਉਂਦਿਆਂ ਕਿਹਾ ਕਿ ਵਿਨੋਦ ਘਈ ਪੰਜਾਬ ਦੇ ਨਵੇਂ ਏ.ਜੀ. ਹੋਣਗੇ। ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।
ਵਿਨੋਦ ਘਈ ਦੀ ਬਤੌਰ ਏ.ਜੀ ਹੋਈ ਨਿਯੁਕਤੀ , ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
