● On air now · ਟੀਵੀ ਪੰਜਾਬ

Punjabi News · Since 2013

Breaking

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ

ਜੋਸ਼ੀ ਮੱਠ : ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਜਾਣੀ 18 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ। ਇਹ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦਿੱਤੀ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਕੋਰੋਨਾ ਵਾਇਰਸ ਦੇ ਚਲਦਿਆਂ…


ਜੋਸ਼ੀ ਮੱਠ : ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਜਾਣੀ 18 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ। ਇਹ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦਿੱਤੀ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਕੋਰੋਨਾ ਵਾਇਰਸ ਦੇ ਚਲਦਿਆਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਰੱਦ ਕਰ ਦਿੱਤੀ ਗਈ ਸੀ।

ਪ੍ਰਾਪਤ ਜਾਣਕਾਰੀ ਮੁਤਾਬਕ ਰੋਜ 1000 ਯਾਤਰੀ ਗੁਰਦੁਆਰੇ ਦੇ ਦਰਸ਼ਨ ਕਰਨ ਜਾ ਸਕਣਗੇ। ਯਾਤਰਾ ਕਰਨ ਤੋਂ 15 ਦਿਨ ਪਹਿਲਾਂ ਸ਼ਰਧਾਲੂ ਦੇ ਕਰੋਨਾ ਰੋਕੂ ਦੋਵੇਂ ਟੀਕੇ ਲੱਗੇ ਹੋਣੇ ਚਾਹੀਦੇ ਹਨ। ਜੇ ਕਿਸੇ ਦੇ ਇਕ ਟੀਕਾ ਲੱਗਿਆ ਹੈ ਤਾਂ ਉਹ 72 ਘੰਟੇ ਪਹਿਲਾਂ ਦੀ ਆਰਟੀਪੀਸੀਆਰ ਰਿਪੋਰਟ ਨਾਲ ਲੈ ਕੇ ਆਵੇ।

ਟੀਵੀ ਪੰਜਾਬ ਬਿਊਰੋ


Filed under