Site icon TV Punjab | Punjabi News Channel

ਸਖ਼ਤ ਸੁਰੱਖਿਆ ਦੇ ਵਿਚਕਾਰ ਵੋਟਿੰਗ ਜਾਰੀ, ਸਵੇਰੇ 9 ਵਜੇ ਤੱਕ ਇੰਨੇ ਪ੍ਰਤੀਸ਼ਤ ਵੋਟਿੰਗ

ਜਲੰਧਰ : ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ‘ਚ ਜ਼ਿਮਨੀ ਚੋਣ ਲਈ ਸਵੇਰੇ 7 ਵਜੇ ਤੋਂ ਵੋਟਾਂ ਪੈਣ ਦਾ ਕੰਮ ਚੱਲ ਰਿਹਾ ਹੈ, ਜੋ ਸ਼ਾਂਤੀਪੂਰਵਕ ਚੱਲ ਰਿਹਾ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ, ਲੋਕ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਪੋਲਿੰਗ ਸਟੇਸ਼ਨਾਂ ‘ਤੇ ਪਹੁੰਚ ਰਹੇ ਹਨ। ਇਸ ਵੇਲੇ ਜਲੰਧਰ ਪੱਛਮੀ ਵਿਧਾਨ ਸਭਾ ਹਲਕਾ ਸਭ ਤੋਂ ਗਰਮ ਸੀਟ ਮੰਨਿਆ ਜਾਂਦਾ ਹੈ।

ਦੱਸ ਦੇਈਏ ਕਿ ਇਸ ਸੀਟ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਸ਼ੀਤਲ ਅੰਗੁਰਾਲ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਅਸਤੀਫਾ ਦੇ ਦਿੱਤਾ ਸੀ ਅਤੇ ਭਾਜਪਾ ਵਿੱਚ ਸ਼ਾਮਲ ਹੋ ਗਏ ਸੀ। ਭਾਜਪਾ ਨੇ ਉਨ੍ਹਾਂ ਨੂੰ ਮੁੜ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ, ਜਦੋਂ ਕਿ ਆਮ ਆਦਮੀ ਪਾਰਟੀ ਨੇ ਸਾਬਕਾ ਕੈਬਨਿਟ ਮੰਤਰੀ ਭਗਤ ਚੂਨੀ ਲਾਲ ਦੇ ਪੁੱਤਰ ਮਹਿੰਦਰ ਭਗਤ ਅਤੇ ਪਿਛਲੀਆਂ ਚੋਣਾਂ ਵਿੱਚ ਭਾਜਪਾ ਤੋਂ ਚੋਣ ਲੜ ਚੁੱਕੇ ਮਹਿੰਦਰ ਭਗਤ ‘ਤੇ ਦਾਅ ਲਾਇਆ ਹੈ।

ਇਹ ਸੀਟ ਇਸ ਲਈ ਵੀ ਅਹਿਮ ਬਣ ਗਈ ਹੈ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਮਕਾਨ ਕਿਰਾਏ ’ਤੇ ਲੈ ਕੇ ਚੋਣ ਪ੍ਰਚਾਰ ਦੀ ਕਮਾਨ ਸੰਭਾਲ ਲਈ ਹੈ। ਉਨ੍ਹਾਂ ਦੇ ਨਾਲ ਹੀ ਕਈ ਕੈਬਨਿਟ ਮੰਤਰੀਆਂ ਨੇ ਵੀ ਜਲੰਧਰ ਪੱਛਮੀ ‘ਚ ਡੇਰੇ ਲਾਏ ਹੋਏ ਹਨ। ਇਸ ਦੌਰਾਨ ਕਾਂਗਰਸ ਨੇ ਲੋਕ ਸਭਾ ਚੋਣਾਂ ਜਿੱਤਣ ਵਾਲੀ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਨੂੰ ਮੈਦਾਨ ਵਿੱਚ ਉਤਾਰਿਆ ਹੈ। ਦੱਸ ਦੇਈਏ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਪ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਸਾਰੇ ਠੋਸ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕੇ ਵਿੱਚ ਕੁੱਲ 171963 ਵੋਟਰਾਂ ਦੀ ਸਹੂਲਤ ਲਈ 181 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿੱਚ 89629 ਮਰਦ, 82326 ਇਸਤਰੀ ਅਤੇ 08 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ।

Exit mobile version