Site icon TV Punjab | Punjabi News Channel

ਹਨੇਰੀ ਅਤੇ ਕਾਲੇ ਬੱਦਲਾਂ ਨਾਲ ਹੋਈ ਦਿਨ ਦੀ ਸ਼ੁਰੂਆਤ, ਯੈਲੋ ਅਲਰਟ ਜਾਰੀ

ਡੈਸਕ- ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮਾਨਸੂਨ ਸਰਗਰਮ ਹੋ ਗਿਆ ਹੈ। ਜਿਸ ਕਰਕੇ ਤੜਕੇ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਬੀਤੇ ਦਿਨ ਹੀ ਮੌਸਮ ਵਿਭਾਗ ਨੇ ਤਿੰਨ ਦਿਨਾਂ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਸੀ।

ਮੌਸਮ ਵਿਭਾਗ ਅਨੁਸਾਰ ਸਤੰਬਰ ਦੇ ਅਖੀਰਲੇ ਦਿਨਾਂ ਜਾਂ ਅਕਤੂਬਰ ਦੇ ਪਹਿਲੇ ਹਫ਼ਤੇ ਪੰਜਾਬ ‘ਚੋਂ ਮਾਨਸੂਨ ਦੀ ਰਵਾਨਗੀ ਸੰਭਵ ਹੈ। 25 ਸਤੰਬਰ ਤੱਕ ਬੱਦਲਵਾਈ ਰਹੇਗੀ ਤੇ ਇਸ ਦਾ ਹਲਕਾ ਪ੍ਰਭਾਵ ਵੀ ਦੇਖਣ ਨੂੰ ਮਿਲੇਗਾ। ਪਿਛਲੇ 14 ਸਾਲਾਂ ਵਿੱਚ ਅਕਤੂਬਰ ਮਹੀਨੇ ਮਾਨਸੂਨ ਨੇ ਸੂਬੇ ਨੂੰ ਚਾਰ ਵਾਰ ਅਲਵਿਦਾ ਕਿਹਾ ਹੈ। ਸੂਬੇ ਵਿੱਚ 23 ਤੋਂ 25 ਸਤੰਬਰ ਤੱਕ ਬਾਰਸ਼ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 3 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ।

ਜਿੱਥੋਂ ਤੱਕ ਦੇਸ਼ ਦੀ ਰਾਜਧਾਨੀ ਦਾ ਸਬੰਧ ਹੈ, ਸ਼ਨੀਵਾਰ ਨੂੰ ਆਮ ਤੌਰ ‘ਤੇ ਹਲਕੀ ਬਾਰਿਸ਼ ਜਾਂ ਬੂੰਦਾ-ਬਾਂਦੀ ਦੇ ਨਾਲ ਬੱਦਲ ਛਾਏ ਰਹਿਣ ਦੀ ਉਮੀਦ ਹੈ। ਰਾਸ਼ਟਰੀ ਰਾਜਧਾਨੀ ‘ਚ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਭਾਰਤੀ ਮੌਸਮ ਵਿਭਾਗ (IMD) ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ਾਮ 5.30 ਵਜੇ ਸ਼ਹਿਰ ਵਿੱਚ ਨਮੀ 60 ਫੀਸਦੀ ਰਹੀ।

Exit mobile version