ਜਲੰਧਰ, ਲੁਧਿਆਣਾ ਸਣੇ ਪੰਜਾਬ ਦੇ ਕਈ ਸ਼ਹਿਰਾਂ ‘ਚ ਮੀਂਹ ਕਾਰਨ ਵਧੀ ਠੰਢ

ਲੁਧਿਆਣਾ : ਪੰਜਾਬ ‘ਚ ਮੌਸਮ ਨੇ ਸੋਮਵਾਰ ਨੂੰ ਇਕ ਵਾਰ ਫਿਰ ਕਰਵਟ ਲੈ ਲਈ ਹੈ। ਸੂਬੇ ਦੇ ਲੁਧਿਆਣਾ, ਜਲੰਧਰ ਸਮੇਤ ਕਈ ਸ਼ਹਿਰਾਂ ‘ਚ ਹਲਕੀ ਬਾਰਿਸ਼ ਤੋਂ ਬਾਅਦ ਠੰਢ ਵਧ ਗਈ ਹੈ। ਮੌਸਮ ਵਿਭਾਗ ਅਨੁਸਾਰ 18 ਨਵੰਬਰ ਤੋਂ ਬਾਅਦ ਵੈਸਟਰਨ ਡਿਸਟਰਬੈਂਸ ਦੇ ਐਕਟਿਵ ਹੋਣ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਲੁਧਿਆਣਾ ‘ਚ ਪੀਏਯੂ, ਗੜਵਾਸੂ, ਫਿਰੋਜ਼ਪੁਰ ਰੋਡ ਵੱਲ ਹਲਕੀ ਬਾਰਿਸ਼ ਹੋ ਰਹੀ ਹੈ। ਇੱਥੇ 5 ਤੋਂ 7 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲੀਆਂ।

ਹਾਲਾਂਕਿ ਇਸ ਤੋਂ ਪਹਿਲਾਂ ਮੌਸਮ ਵਿਭਾਗ ਨੇ 17 ਨਵੰਬਰ ਤਕ ਮੌਸਮ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਸੀ। ਇਸ ਦੌਰਾਨ ਦਿਨ ਅਤੇ ਰਾਤ ਦੇ ਤਾਪਮਾਨ ‘ਚ 2 ਤੋਂ 3 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਦੱਸ ਦੇਈਏ ਕਿ ਪੰਜਾਬ ‘ਚ ਪਿਛਲੇ ਤਿੰਨ ਦਿਨਾਂ ਤੋਂ ਮੌਸਮ ਸਾਫ਼ ਰਿਹਾ ਹੈ। ਧੂੰਏਂ ਤੋਂ ਵੀ ਕਾਫੀ ਹੱਦ ਤਕ ਰਾਹਤ ਮਿਲਦੀ ਹੈ। ਇਹੀ ਕਾਰਨ ਹੈ ਕਿ ਕਈ ਸ਼ਹਿਰਾਂ ਵਿਚ ਏਅਰ ਕੁਆਲਿਟੀ ਇੰਡੈਕਸ (AQI) ਜੋ 350 ਤੋਂ 500 ਦੇ ਵਿਚਕਾਰ ਸੀ, ਉਹ ਹੁਣ ਘਟ ਕੇ 200 ਤੋਂ 250 ਦੇ ਵਿਚਕਾਰ ਆ ਗਿਆ ਹੈ। ਲੁਧਿਆਣਾ ਵਿਚ ਸਭ ਤੋਂ ਵੱਧ ਪ੍ਰਦੂਸ਼ਣ ਹੁੰਦਾ ਹੈ।

ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਪੈਂਦੇ ਜ਼ਿਲ੍ਹਿਆਂ ਵਿਚ ਮੀਂਹ ਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਸਵੇਰ ਤੇ ਸ਼ਾਮ ਨੂੰ ਹਲਕੀ ਧੁੰਦ ਦੇਖੀ ਜਾ ਸਕਦੀ ਹੈ। ਦੂਜੇ ਪਾਸੇ ਐਤਵਾਰ ਨੂੰ ਹੁਸ਼ਿਆਰਪੁਰ ਪੰਜਾਬ ਵਿਚ ਸਭ ਤੋਂ ਠੰਢਾ ਰਿਹਾ। ਜਿੱਥੇ ਘੱਟੋ-ਘੱਟ ਤਾਪਮਾਨ 9.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ। ਜਿੱਥੇ ਤਾਪਮਾਨ 30 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।