TV Punjab | Punjabi News Channel

ਗਰਮੀ ਦੀ ਮਾ.ਰ ਝੱਲਣ ਲਈ ਹੋ ਜਾਓ ਤਿਆਰ, ਮਾਰਚ ਮਗਰੋਂ ਵਧੇਗੀ ਤਪਿਸ਼, ਚੱਲਣਗੀਆਂ ਗਰਮ ਹਵਾਵਾਂ

FacebookTwitterWhatsAppCopy Link

ਡੈਸਕ- ਮਾਰਚ ਮਹੀਨੇ ਤੱਕ ਕੜਾਕੇ ਦੀ ਸਰਦੀ ਤੋਂ ਬਾਅਦ ਹੁਣ ਦਿਨੋ-ਦਿਨ ਪਾਰਾ ਵੱਧਣ ਨਾਲ ਗਰਮੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਤਾਪਮਾਨ ‘ਚ ਵਾਧੇ ਦਾ ਅਸਰ ਅਜਿਹਾ ਹੋਇਆ ਕਿ ਵੀਰਵਾਰ ਨੂੰ ਮੌਸਮ ਵਿਭਾਗ ਦੀ ਰਿਕਾਰਡ ਸ਼ੀਟ ‘ਚ ਚੰਡੀਗੜ੍ਹ ‘ਚ 14 ਸਾਲਾਂ ‘ਚ ਚੌਥਾ ਸਭ ਤੋਂ ਗਰਮ ਦਿਨ ਦਰਜ ਕੀਤਾ ਗਿਆ।

ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਨੂੰ ਪਾਰ ਕਰਕੇ 35.1 ਦਰਜ ਕੀਤਾ ਗਿਆ। ਸਵੇਰ ਤੋਂ ਹੀ ਹਲਕੀ ਗਰਮੀ ਮਹਿਸੂਸ ਹੋਣੀ ਸ਼ੁਰੂ ਹੋ ਗਈ ਹੈ ਕਿਉਂਕਿ ਹੁਣ ਰਾਤ ਨੂੰ ਵੀ ਘੱਟੋ-ਘੱਟ ਤਾਪਮਾਨ ਹੇਠਾਂ ਨਹੀਂ ਆ ਰਿਹਾ ਹੈ। ਘੱਟੋ-ਘੱਟ ਤਾਪਮਾਨ ਲਗਾਤਾਰ ਦੂਜੇ ਦਿਨ 20 ਡਿਗਰੀ ਤੋਂ ਉਪਰ 20.1 ਡਿਗਰੀ ਰਿਹਾ। ਵਿਭਾਗ ਮੁਤਾਬਕ 31 ਮਾਰਚ ਤੋਂ ਬਾਅਦ ਗਰਮੀ ਦਾ ਕਹਿਰ ਹੋਰ ਵਧੇਗਾ ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਗਰਮ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਪਿਛਲੇ ਕੁਝ ਦਿਨਾਂ ਦੇ ਮੌਸਮ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ ਇਹ ਸਪੱਸ਼ਟ ਹੁੰਦਾ ਹੈ ਕਿ 31 ਮਾਰਚ ਤੋਂ ਬਾਅਦ ਤਾਪਮਾਨ ਵਿੱਚ ਲਗਾਤਾਰ ਵਾਧਾ ਹੋਵੇਗਾ। ਹਾਲਾਂਕਿ ਪੱਛਮੀ ਗੜਬੜੀ ਕਾਰਨ ਪਹਾੜੀ ਇਲਾਕਿਆਂ ‘ਚ ਮੀਂਹ ਪੈਣ ਕਾਰਨ ਤਾਪਮਾਨ 32-33 ਡਿਗਰੀ ਦੇ ਵਿਚਕਾਰ ਰਹੇਗਾ। ਚੰਡੀਗੜ੍ਹ ‘ਚ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਧੂੜ ਭਰੀ ਹਨੇਰੀ ਚੱਲੇਗੀ। 31 ਮਾਰਚ ਤੋਂ ਬਾਅਦ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਵਾਧਾ ਹੋਵੇਗਾ ਅਤੇ ਗਰਮ ਹਵਾਵਾਂ ਝੱਲਣੀਆਂ ਪੈ ਸਕਦੀਆਂ ਹਨ।

ਪੱਛਮ ਤੋਂ ਆਉਣ ਵਾਲੀਆਂ ਹਵਾਵਾਂ ਦੇਸ਼ ਦੇ ਉੱਤਰੀ, ਮੱਧ ਅਤੇ ਪੱਛਮੀ ਹਿੱਸਿਆਂ ਵਿੱਚ ਗਰਮੀਆਂ ਲਿਆਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਇਸ ਵਾਰ ਵੀ ਪੱਛਮੀ ਅਤੇ ਮੱਧ ਭਾਰਤ ਵਿੱਚ ਪਹੁੰਚਣ ਤੋਂ ਬਾਅਦ ਪੱਛਮੀ ਹਵਾਵਾਂ ਨੇ ਉੱਤਰੀ ਭਾਰਤ ਵਿੱਚ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਹਵਾਵਾਂ ਕਾਰਨ ਚੰਡੀਗੜ੍ਹ ਸਮੇਤ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਦੋ-ਤਿੰਨ ਦਿਨਾਂ ਵਿੱਚ ਤਾਪਮਾਨ ਵਿੱਚ 2 ਤੋਂ 5 ਡਿਗਰੀ ਦਾ ਵਾਧਾ ਹੋਇਆ ਹੈ। ਇਸ ਦਾ ਅਸਰ ਹੁਣ ਚੰਡੀਗੜ੍ਹ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਇਹੀ ਕਾਰਨ ਹੈ ਕਿ ਚਾਰ ਦਿਨ ਪਹਿਲਾਂ ਚੰਡੀਗੜ੍ਹ ਦਾ ਤਾਪਮਾਨ 30 ਡਿਗਰੀ ਤੋਂ ਹੇਠਾਂ ਸੀ ਪਰ ਹੁਣ ਤਾਪਮਾਨ 35 ਡਿਗਰੀ ਨੂੰ ਪਾਰ ਕਰ ਗਿਆ ਹੈ।

Exit mobile version