ਠੰਢ ਦਾ ਜ਼ੋਰ : ਮੌਸਮ ਵਿਭਾਗ ਵੱਲੋਂ 25 ਤੋਂ 29 ਦਸੰਬਰ ਤੱਕ ਅਲਰਟ ਜਾਰੀ

ਡੈਸਕ- ਇਕ ਪਾਸੇ ਪਹਾੜਾਂ ‘ਚ ਬਰਫਬਾਰੀ ਹੋ ਰਹੀ ਹੈ ਤਾਂ ਦੂਜੇ ਪਾਸੇ ਮੈਦਾਨੀ ਇਲਾਕਿਆਂ ‘ਚ ਠੰਢ ਜ਼ੋਰ ਫੜ ਰਹੀ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਨੇ ਇੱਕ ਵਾਰ ਫਿਰ ਹੜ੍ਹ ਪ੍ਰਭਾਵਿਤ ਤਾਮਿਲਨਾਡੂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਆਪਣੇ ਤਾਜ਼ਾ ਬੁਲੇਟਿਨ ਵਿੱਚ ਮੌਸਮ ਵਿਭਾਗ ਨੇ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ।

ਮੌਸਮ ਵਿਭਾਗ ਅਨੁਸਾਰ ਤੇਜ਼ ਉੱਤਰ-ਪੂਰਬੀ ਹਵਾਵਾਂ ਦੇ ਪ੍ਰਭਾਵ ਹੇਠ 30 ਦਸੰਬਰ 2023 ਤੋਂ 1 ਜਨਵਰੀ 2024 ਤੱਕ ਤੱਟਵਰਤੀ ਤਾਮਿਲਨਾਡੂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਵੱਖਰੇ ਤੌਰ ‘ਤੇ ਇਹ ਵੀ ਕਿਹਾ ਗਿਆ ਹੈ ਕਿ 27 ਅਤੇ 28 ਦਸੰਬਰ ਨੂੰ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਦੇ ਵੱਖ-ਵੱਖ ਸਥਾਨਾਂ ‘ਤੇ ਗਰਜ ਅਤੇ ਬਿਜਲੀ ਗਰਜਨ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਭਾਰਤੀ ਮੌਸਮ ਵਿਭਾਗ ਨੇ 25 ਤੋਂ 28 ਦਸੰਬਰ ਤੱਕ ਦਿੱਲੀ ਤੇ ਆਸ-ਪਾਸ ਦੇ ਇਲਾਕਿਆਂ ਵਿਚ ਸੰਘਣੀ ਧੁੰਦ ਦੀ ਭਵਿੱਖਬਾਣੀ ਕੀਤੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ 29 ਦਸੰਬਰ ਤੋਂ 30 ਦਸੰਬਰ ਤੱਕ ਧੁੰਦ ਰਹੇਗੀ ਅਤੇ ਘੱਟੋ-ਘੱਟ ਤਾਪਮਾਨ ਵਿੱਚ ਕੁਝ ਡਿਗਰੀ ਗਿਰਾਵਟ ਆਉਣ ਦੀ ਸੰਭਾਵਨਾ ਹੈ।

ਇਸ ਦੌਰਾਨ ਐਤਵਾਰ ਨੂੰ ਪੱਛਮੀ ਉੱਤਰੀ ਅਤੇ ਪੂਰਬੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਦੇਖੀ ਗਈ। ਮੌਸਮ ਵਿਭਾਗ ਨੇ ਅਗਲੇ ਦੋ-ਤਿੰਨ ਦਿਨਾਂ ਦੌਰਾਨ ਸੂਬੇ ਦੇ ਉੱਤਰੀ ਅਤੇ ਪੂਰਬੀ ਹਿੱਸਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ ਸੰਘਣੀ ਧੁੰਦ ਪੈਣ ਅਤੇ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦੀ ਭਵਿੱਖਬਾਣੀ ਕੀਤੀ ਹੈ। 31 ਦਸੰਬਰ ਤੋਂ ਰਾਜ ਵਿੱਚ ਇੱਕ ਹੋਰ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ।

ਆਈਐਮਡੀ ਦੇ ਅਨੁਸਾਰ 25 ਤੋਂ 27 ਦਸੰਬਰ ਦੌਰਾਨ ਪੰਜਾਬ, ਹਰਿਆਣਾ ਅਤੇ ਪੂਰਬੀ ਉੱਤਰ ਪ੍ਰਦੇਸ਼ ਦੇ ਅਲੱਗ-ਥਲੱਗ ਹਿੱਸਿਆਂ ਵਿੱਚ ਅਤੇ ਭਲਕੇ ਸਵੇਰ ਤੱਕ ਰਾਜਸਥਾਨ ਅਤੇ ਉੱਤਰੀ ਮੱਧ ਪ੍ਰਦੇਸ਼ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਜਾਰੀ ਰਹਿਣ ਦੀ ਸੰਭਾਵਨਾ ਹੈ। 25 ਤੋਂ 27 ਦਸੰਬਰ ਦੇ ਦੌਰਾਨ ਪੱਛਮੀ ਉੱਤਰ ਪ੍ਰਦੇਸ਼, 25 ਨੂੰ ਗੰਗਾ ਪੱਛਮੀ ਬੰਗਾਲ, 25 ਅਤੇ 26 ਨੂੰ ਉੜੀਸਾ, 26 ਨੂੰ ਰਾਜਸਥਾਨ, 26 ਅਤੇ 27 ਨੂੰ ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਵਿੱਚ ਸਵੇਰੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।