● On air now · ਟੀਵੀ ਪੰਜਾਬ

Punjabi News · Since 2013

Breaking

ਕੀ ਚੱਲ ਰਹੀ ਹੈ ਕੈਪਟਨ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਹੁਣ ਦੀ ਤਿਆਰੀ ?

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਂਭੇ ਕਰਨ ਦੀ ਤਿਆਰੀ ਚੱਲ ਰਹੀ ਹੈ। ਕਾਂਗਰਸ ਦੇ 23 ਵਿਧਾਇਕਾਂ ਨੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਘਰ ਇਸ ਸਬੰਧੀ ਮੀਟਿੰਗ ਕੀਤੀ ਹੈ। ਹਾਲਾਂਕਿ…


ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਂਭੇ ਕਰਨ ਦੀ ਤਿਆਰੀ ਚੱਲ ਰਹੀ ਹੈ। ਕਾਂਗਰਸ ਦੇ 23 ਵਿਧਾਇਕਾਂ ਨੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਘਰ ਇਸ ਸਬੰਧੀ ਮੀਟਿੰਗ ਕੀਤੀ ਹੈ।

ਹਾਲਾਂਕਿ ਵਿਧਾਇਕਾਂ ਦਾ ਕਹਿਣਾ ਹੈ ਕਿ ਉਹ ਆਪਣੇ ਨਿੱਜੀ ਕੰਮਾਂ ਸਬੰਧੀ ਬਾਜਵਾ ਨੂੰ ਮਿਲਣ ਆਏ ਹਨ ਪਰ ਸੂਤਰਾਂ ਦਾ ਕਹਿਣਾ ਹੈ ਕਿ ਮੀਟਿੰਗ ਦਾ ਏਜੰਡਾ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਪਾਸੇ ਕਰਕੇ ਕਿਸੇ ਹੋਰ ਨੇਤਾ ਨੂੰ ਇਹ ਜਿੰਮੇਵਾਰੀ ਸੌਂਪਣਾ ਹੈ। ਇਹ ਜਿੰਮੇਵਾਰੀ ਕਿਸ ਨੇਤਾ ਨੂੰ ਦੇਣੀ ਹੈ ਇਸ ਬਾਰੇ ਵੀ ਅਜੇ ਤਕ ਕੋਈ ਗੱਲ ਨਿਕਲ ਕੇ ਬਾਹਰ ਨਹੀਂ ਆਈ।

ਇਹ ਜਿੰਮੇਵਾਰੀ ਨਵਜੋਤ ਸਿੰਘ ਸਿੱਧੂ ਜਾਂ ਸੁਨੀਲ ਜਾਖੜ ਨੂੰ ਦਿੱਤੇ ਜਾਣ ਦੀਆ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ।

ਟੀਵੀ ਪੰਜਾਬ ਬਿਊਰੋ


Filed under