ਰੰਧਾਵਾ ਦਾ ਨਾਂਅ ਐਲਾਨੇ ਜਾਨ ਵਿਚ ਦੇਰੀ ਕਿਉਂ ?

ਚੰਡੀਗੜ੍ਹ : ਸੂਤਰਾਂ ਅਨੁਸਾਰ ਕਾਂਗਰਸ ਹਾਈਕਮਾਨ ਨੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ ‘ਤੇ ਮੋਹਰ ਲਗਾ ਦਿੱਤੀ ਸੀ ਪਰ ਅਜੇ ਤੱਕ ਅਧਿਕਾਰਤ ਤੌਰ ‘ਤੇ ਇਸ ਦਾ ਰਸਮੀ ਐਲਾਨ ਨਹੀਂ ਕੀਤਾ ਗਿਆ। ਸੂਤਰਾਂ ਮੁਤਾਬਕ ਸੁਖਜਿੰਦਰ ਸਿੰਘ ਰੰਧਾਵਾ ਨੇ ਰਾਜਪਾਲ ਤੋਂ ਮੁਲਾਕਾਤ ਦਾ ਸਮਾਂ ਵੀ ਮੰਗਿਆ ਹੈ।

ਪੰਜਾਬ ਦੇ ਕੈਬਨਿਟ ਮੰਤਰੀ ਰਹੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੇ ਮਨ ਵਿਚ ਕਦੇ ਵੀ ਕਿਸੇ ਅਹੁਦੇ ਦੀ ਲਾਲਸਾ ਨਹੀਂ, ਕਾਂਗਰਸ ਹਾਈ ਕਮਾਨ ਜਿਸ ਨੂੰ ਵੀ ਮੁੱਖ ਮੰਤਰੀ ਬਣਾਵੇਗੀ ਉਨ੍ਹਾਂ ਨੂੰ ਮਨਜ਼ੂਰ ਹੋਵੇਗਾ। ਸੂਤਰਾਂ ਅਨੁਸਾਰ ਅਰੁਣਾ ਚੌਧਰੀ ਅਤੇ ਭਾਰਤ ਭੂਸ਼ਣ ਆਸ਼ੂ ਨੂੰ ਡਿਪਟੀ ਸੀਐਮ ਲਾਉਣ ਬਾਰੇ ਚਰਚਾ ਹੈ। ਹਾਲਾਂਕਿ ਫਿਲਹਾਲ ਕੋਈ ਵੀ ਰਸਮੀ ਐਲਾਨ ਨਹੀਂ ਕੀਤਾ ਗਿਆ।

ਟੀਵੀ ਪੰਜਾਬ ਬਿਊਰੋ