ਕੀ ਯੂਪੀ ਭਾਜਪਾ ਦੇ ਹੱਥੋਂ ਨਿਕਲ ਜਾਏਗਾ ?

ਲਖਨਊ : ਆਉਣ ਵਾਲੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਨੇ ਆਪਣੀ ਆਪਣੀ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਭਾਜਪਾ ਸਮੇਤ ਸਾਰੀਆਂ ਪਾਰਟੀਆਂ ਅਯੁੱਧਿਆ ਵੱਲ ਮੁੜ ਗਈਆਂ ਹਨ। ਜਿੱਥੇ ਇਕ ਪਾਸੇ ਕਿਸਾਨ ਵਰਗ ਭਾਜਪਾ ਤੋਂ ਨਾਰਾਜ਼ ਹੈ, ਉੱਥੇ ਦੂਜੇ ਪਾਸੇ ਬਾਕੀ ਸਾਰੀਆਂ ਪਾਰਟੀਆਂ ਨੇ ਭਾਜਪਾ ਦੇ ਵੋਟ ਬੈਂਕ ਨੂੰ ਤੋੜਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ।

ਸੀਨੀਅਰ ਕਾਂਗਰਸੀ ਨੇਤਾ ਵੀਰੱਪਾ ਮੋਇਲੀ ਨੇ ਦਾਅਵਾ ਕੀਤਾ ਕਿ ਯੋਗੀ ਆਦਿੱਤਿਆਨਾਥ ਦੀ ਅਗਵਾਈ ਵਿਚ ਭਾਜਪਾ ਉੱਤਰ ਪ੍ਰਦੇਸ਼ ਚੋਣਾਂ ਵਿਚ ਤਾਸ਼ ਦੇ ਪੱਤਿਆਂ ਵਾਂਗ ਢੇਰ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਿਯੰਕਾ ਗਾਂਧੀ ਵਾਡਰਾ ਬਹੁਤ ਵਧੀਆ ਕੰਮ ਕਰ ਰਹੀ ਹੈ।

ਜਦੋਂ ਤੁਸੀਂ ਯੋਗੀ ਅਤੇ ਪ੍ਰਿਯੰਕਾ ਦੀ ਤੁਲਨਾ ਕਰੋਗੇ ਤਾਂ ਨਿਸ਼ਚਤ ਰੂਪ ਤੋਂ ਯੂਪੀ ਦੇ ਲੋਕ ਪ੍ਰਿਯੰਕਾ ਅਤੇ ਕਾਂਗਰਸ ਨੂੰ ਪਸੰਦ ਕਰਨਗੇ। ਦੂਜੇ ਪਾਸੇ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਨੇ ਭਾਜਪਾ ‘ਤੇ ਨਿਸ਼ਾਨਾ ਸਾਧਿਆ ਹੈ ਪਰ ਉਨ੍ਹਾਂ ਨੇ ਉੱਤਰ ਪ੍ਰਦੇਸ਼ ਚੋਣਾਂ ਬਾਰੇ ਗੱਲ ਨਹੀਂ ਕੀਤੀ ਸਗੋਂ ਲੋਕ ਸਭਾ ਚੋਣਾਂ ਦਾ ਜ਼ਿਕਰ ਕੀਤਾ ਹੈ।

ਟੀਵੀ ਪੰਜਾਬ ਬਿਊਰੋ