Site icon TV Punjab | Punjabi News Channel

ਪੰਜਾਬ ‘ਚ ਫਿਰ ਤੋਂ ਖੁੱਲ੍ਹਣ ਜਾ ਰਹੀਆਂ ਨੇ Wine Shop , ਸਰਕਾਰ ਨੇ ਲਿਆ ਫੈਸਲਾ

ਚੰਡੀਗੜ੍ਹ- ਪੰਜਾਬ ਚ ਅੱਜ ਤੋਂ ਕਰੀਬ ਦਸ ਸਾਲ ਪਹਿਲਾਂ ਵਾਈਨ ਸ਼ਾਪਸ ਨੇ ਦਸਤਕ ਦਿੱਤੀ ਸੀ।ਚੰਡੀਗੜ੍ਹ ਵੱਰਗੇ ਵੱਡੇ ਸ਼ਹਿਰਾਂ ਚ ਤਾਂ ਖੈਰ ਪਹਿਲਾਂ ਤੋਂ ਹੀ ਸੀ , ਪਰ ਸ਼ਹਿਰਾਂ ਇਸਦੀ ਦਸਤਕ ਨੇ ਨੌਜਵਾਨ ਪੀੜੀ ਨੂੰ ਕਾਫੀ ਰੋਮਾਂਚਤ ਕੀਤਾ ਸੀ । ਫਿਰ ਅਕਾਲੀ-ਭਾਜਪਾ ਸਰਕਾਰ ਦੇ ਦੌਰਾਨ ਹੀ ਇਸ ਨੂੰ ਬੰਦ ਕਰਵਾ ਦਿੱਤਾ ਗਿਆ । ਇਲਜ਼ਾਮ ਲੱਗੇ ਕਿ ਇਕ ਅਕਾਲੀ ਮੰਤਰੀ ਦੀ ਸ਼ਰਾਬ ਵਿਕਾਉਣ ਲਈ ਵਾਈਨ ‘ਤੇ ਕਬਜ਼ਾ ਕਰ ਮੁੜ ਠੇਕੇ ਹੀ ਮੰਜ਼ੂਰ ਕੀਤੇ ਗਏ ਹਨ । ਪਰ ਖੁਸ਼ਖਬਰੀ ਹੈ ਵਾਈਨ ਦੇ ਸ਼ੋਕੀਨਾਂ ਲਈ । ਆਮ ਆਦਮੀ ਪਾਰਟੀ ਦੀ ਸਰਕਾਰ ਇਹ ਦੁਕਾਨਾਂ ਮੁੜ ਤੋ ਖੋਲ੍ਹਣ ਜਾ ਰਹੀ ਹੈ ।

ਪੰਜਾਬ ਸਰਕਾਰ ਠੇਕਿਆਂ ਤੋਂ ਵੱਖ ਸ਼ਹਿਰ ਵਿੱਚ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦੀ ਤਿਆਰੀ ਵਿੱਚ ਹੈ। ਲੋਕ ਠੇਕਿਆਂ ‘ਤੇ ਜਾਣ ਦੀ ਬਜਾਏ ਇਨ੍ਹਾਂ ਦੁਕਾਨਾਂ ਤੋਂ ਹੀ ਸ਼ਰਾਬ ਖਰੀਦ ਸਕਣਗੇ। ਇੱਕ ਅਪ੍ਰੈਲ ਤੋਂ ਇਨ੍ਹਾਂ ਦੁਕਾਨਾਂ ‘ਤੇ ਵੀ ਸ਼ਰਾਬ ਤੇ ਬੀਅਰ ਮੁਹੱਈਆ ਹੋਵੇਗੀ। ਨਵੀਂ ਆਬਕਾਰੀ ਨੀਤੀ ਤਹਿਤ ਇਹ ਫੈਸਲਾ ਉਨ੍ਹਾਂ ਲੋਕਾਂ ਨੂੰ ਧਿਆਨ ਵਿੱਚ ਰਖ ਕੇ ਲਿਆ ਗਿ ਆਹੈ, ਜੋ ਸ਼ਰਾਬ ਦੇ ਠੇਕਿਆਂ ‘ਤੇ ਜਾਣ ਤੋਂ ਝੁਜਕਦੇ ਹਨ। ਪਹਿਲੇ ਪੜਾਅ ਵਿੱਚ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ 77 ਦੁਕਾਨਾਂ ਖੋਲ੍ਹੀਆਂ ਜਾਣਗੀਆਂ।

ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਇੱਕ ਅਪ੍ਰੈਲ ਤੋਂ ਸ਼ਹਿਰਾਂ ਵਿੱਚ ਬੀਅਰ ਤੇ ਸ਼ਰਾਬ ਦੀਆਂ 77 ਦੁਕਾਨਾਂ ਖੋਲ੍ਹਣ ਜਾ ਰਹੀ ਹੈ। ਠੇਕਿਆਂ ਤੱਕ ਨਹੀਂ ਜਾਣ ਦੇ ਚਾਹਵਾਨ ਲੋਕਾਂ ਨੂੰ ਹੁਣ ਸ਼ਹਿਰ ਦੇ ਬਾਜ਼ਾਰ ਵਿੱਚ ਹੀ ਸ਼ਰਾਬ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਦੁਕਾਨਾਂ ਦੇ ਖੁੱਲ੍ਹਣ ਨਾਲ ਸਰਕਾਰ ਦੀ ਆਮਦਨੀ ਵੀ ਵਧੇਗੀ। ਇਸ ਦੇ ਲਈ ਪੂਰੀ ਤਿਆਰੀ ਕਰ ਲਈ ਗਈ ਹੈ।

ਚੰਡੀਗੜ੍ਹ ਵਿੱਚ ਠੇਕਿਆਂ ਤੋਂ ਇਲਾਵਾ ਸ਼ਰਾਬ ਦੀਆਂ ਦੁਕਾਨਾਂ ਪਹਿਲਾਂ ਤੋਂ ਹੀ ਖੁੱਲ੍ਹੀਆਂ ਹੋਈਆਂ ਹਨ। ਇਨ੍ਹਾਂ ਦੁਕਾਨਾਂ ਵਿੱਚ ਵਿਦੇਸ਼ੀ ਸਕਾਚ ਦੇ ਨਾਲ ਬੀਅਰ ਮਿਲਦੀ ਹੈ। ਪੰਜਾਬ ਸਰਕਾਰ ਇਸੇ ਵਿਵਸਥਾ ਨੂੰ ਸੂਬੇ ਵਿੱਚ ਲਾਗੂ ਕਰਦੇ ਹੋਏ ਭੀੜ-ਭਾੜ ਵਾਲੇ ਬਾਜ਼ਾਰਾਂ ਵਿੱਚ ਸ਼ਰਾਬ ਤੇ ਬੀਅਰ ਦੀਆਂ ਦੁਕਾਨਾਂ ਦੀ ਇਜਾਜ਼ਤ ਦੇਵੇਗੀ। ਸੂਬਾ ਸਰਕਾਰ ਵੱਲੋਂ 8 ਮਾਰਚ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸਾਲ 2023-24 ਲਈ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਨਵੀਂ ਨੀਤੀ ਵਿੱਚ ਛੋਟੇ ਸ਼ਰਾਬ ਕਾਰੋਬਾਰੀਆਂ ਨੂੰ ਐਲ-2 ਲਾਇਸੈਂਸ ਦੇਣ ਦੇ ਫੈਸਲੇ ਦੇ ਨਾਲ-ਨਾਲ ਬੀਅਰ ਬਾਰਾਂ, ਹਾਰਡ ਬਾਰਾਂ, ਕਲੱਬਾਂ ਅਤੇ ਮਾਈਕਰੋ ਬਰੂਅਰੀਆਂ ਵਿੱਚ ਵਿਕਣ ਵਾਲੀ ਸ਼ਰਾਬ ਅਤੇ ਬੀਅਰ ‘ਤੇ ਲਾਗੂ ਵੈਟ ਦੀ ਦਰ ਨੂੰ 10 ਫੀਸਦੀ ਤੱਕ ਘਟਾਉਣ ਦਾ ਫੈਸਲਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਨਵੀਂ ਆਬਕਾਰੀ ਨੀਤੀ ਰਾਹੀਂ ਨਵੇਂ ਵਿੱਤੀ ਸਾਲ ਦੌਰਾਨ 1004 ਕਰੋੜ ਰੁਪਏ ਦੇ ਵਾਧੇ ਨਾਲ 9754 ਕਰੋੜ ਰੁਪਏ ਦਾ ਮਾਲੀਆ ਇਕੱਠਾ ਕਰਨ ਦਾ ਟੀਚਾ ਰੱਖਿਆ ਹੈ।

ਚੰਡੀਗੜ੍ਹ ਦੀ ਤਰਜ਼ ‘ਤੇ ਪੰਜਾਬ ਦੇ ਵੱਡੇ ਸ਼ਹਿਰਾਂ ‘ਚ ਖੋਲ੍ਹੀਆਂ ਜਾਣ ਵਾਲੀਆਂ ‘ਖਾਸ’ ਸ਼ਰਾਬ ਦੀਆਂ ਦੁਕਾਨਾਂ ਕਿਸੇ ਵੱਡੇ ਸ਼ੋਅਰੂਮ ਤੋਂ ਘੱਟ ਨਹੀਂ ਹੋਣਗੀਆਂ। ਗਾਹਕ ਨਿੱਜੀ ਤੌਰ ‘ਤੇ ਇਹਨਾਂ ਸਟੋਰਾਂ ਵਿੱਚ ਸਜਾਏ ਹੋਏ ਰੈਕਾਂ ਤੋਂ ਆਪਣੀ ਮਨਪਸੰਦ ਵਾਈਨ ਜਾਂ ਬੀਅਰ ਲੈਣਗੇ ਅਤੇ ਕਾਊਂਟਰ ‘ਤੇ ਭੁਗਤਾਨ ਕਰਨਗੇ। ਜੇ ਖਰੀਦਿਆ ਸਾਮਾਨ ਜ਼ਿਆਦਾ ਹੈ ਤਾਂ ਦੁਕਾਨ ਦੇ ਸਰਵਿਸ ਬੁਆਏ ਵੀ ਆਪਣੀ ਗੱਡੀ ਵਿਚ ਸਾਮਾਨ ਰੱਖਣ ਦੀ ਸੇਵਾ ਮੁਹੱਈਆ ਕਰਵਾਉਣਗੇ।

Exit mobile version