Site icon TV Punjab | Punjabi News Channel

ਪਹਾੜਾਂ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਨੇ ਬਦਲਿਆ ਮੌਸਮ,ਪੈ ਸਕਦੈ ਮੀਂਹ

ਡੈਸਕ- ਪਹਾੜਾਂ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਕਾਰਨ ਤਾਪਮਾਨ ‘ਚ ਤਿੰਨ ਤੋਂ ਚਾਰ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਕਾਰਨ ਇੱਕ ਵਾਰ ਫਿਰ ਤੋਂ ਠੰਢ ਦਾ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਭਾਰਤ ਮੌਸਮ ਵਿਭਾਗ (IMD) ਨੇ ਕਈ ਸੂਬਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ, ਜਿਸ ਤੋਂ ਬਾਅਦ ਤਾਪਮਾਨ ਵਿੱਚ ਹੋਰ ਕਮੀ ਆ ਸਕਦੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪਹਾੜੀ ਰਾਜਾਂ ਵਿੱਚ ਬਰਫਬਾਰੀ ਦਾ ਅਲਰਟ ਵੀ ਜਾਰੀ ਕੀਤਾ ਹੈ।

ਮੌਸਮ ਵਿਭਾਗ (IMD) ਨੇ ਅਰੁਣਾਚਲ ਪ੍ਰਦੇਸ਼ ‘ਚ 16 ਫਰਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਇਲਾਵਾ ਆਈਐਮਡੀ ਨੇ ਪੂਰਬੀ ਅਸਾਮ ਵਿੱਚ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ ਅਤੇ ਮੁਜ਼ੱਫਰਾਬਾਦ ‘ਚ ਹਲਕੀ ਬਾਰਿਸ਼ ਤੋਂ ਇਲਾਵਾ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਇਲਾਕਿਆਂ ‘ਚ ਮੀਂਹ ਤੋਂ ਇਲਾਵਾ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ, ਜਿਸ ਕਾਰਨ ਮੈਦਾਨੀ ਇਲਾਕਿਆਂ ‘ਚ ਤਾਪਮਾਨ ‘ਚ ਗਿਰਾਵਟ ਆ ਸਕਦੀ ਹੈ।

ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਠੰਢ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ (IMD) ਮੁਤਾਬਕ ਪੰਜਾਬ ਦੇ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 6.6 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 8.9 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 8.8 ਡਿਗਰੀ ਸੈਲਸੀਅਸ, ਪਠਾਨਕੋਟ ਵਿੱਚ 6 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 4.4 ਡਿਗਰੀ ਸੈਲਸੀਅਸ, ਫਰੀਦਕੋਟ ਵਿੱਚ 08 ਡਿਗਰੀ ਸੈਲਸੀਅਸ ਅਤੇ ਗੁਰਦਾਸਪੁਰ ਵਿੱਚ 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਮੁਤਾਬਕ ਹਰਿਆਣਾ ਦੇ ਅੰਬਾਲਾ ਵਿੱਚ ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਅਤੇ ਹਿਸਾਰ ਵਿੱਚ ਘੱਟੋ-ਘੱਟ ਤਾਪਮਾਨ 12.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂ ਕਿ ਨਾਰਨੌਲ, ਰੋਹਤਕ, ਭਿਵਾਨੀ ਅਤੇ ਸਿਰਸਾ ਵਿੱਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 8.4 ਡਿਗਰੀ ਸੈਲਸੀਅਸ, 8.6 ਡਿਗਰੀ ਸੈਲਸੀਅਸ, 13 ਡਿਗਰੀ ਸੈਲਸੀਅਸ ਅਤੇ ਛੇ ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 9.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਵੱਧ ਹੈ।

ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਸ਼ਨੀਵਾਰ ਨੂੰ ਗਰਮ ਦਿਨ ਰਿਹਾ ਅਤੇ ਪਾਰਾ 27.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਪੰਜ ਡਿਗਰੀ ਵੱਧ ਹੈ। ਹਾਲਾਂਕਿ ਪਹਾੜਾਂ ‘ਤੇ ਬਰਫਬਾਰੀ ਅਤੇ ਮੀਂਹ ਕਾਰਨ ਤਾਪਮਾਨ ‘ਚ ਗਿਰਾਵਟ ਆਈ ਹੈ ਅਤੇ ਲੋਕਾਂ ਨੇ ਠੰਡ ਮਹਿਸੂਸ ਕਰਨੀ ਸ਼ੁਰੂ ਕਰ ਦਿੱਤੀ ਹੈ।

ਭਾਰਤੀ ਮੌਸਮ ਵਿਭਾਗ (IMD) ਨੇ ਦੱਸਿਆ ਕਿ 13 ਫਰਵਰੀ ਨੂੰ ਵੀ 35 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲਣ ਦੀ ਸੰਭਾਵਨਾ ਹੈ ਅਤੇ ਇਸ ਕਾਰਨ ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦੀ ਹੈ। ਹਾਲਾਂਕਿ IMD ਨੇ ਮੰਗਲਵਾਰ ਤੋਂ ਤਾਪਮਾਨ ‘ਚ ਵਾਧੇ ਦੀ ਭਵਿੱਖਬਾਣੀ ਕੀਤੀ ਹੈ।

Exit mobile version