ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕਿਹਾ ਕਿ ਮਹਿਲਾ ਉਮੀਦਵਾਰਾਂ ਨੂੰ ਨਵੰਬਰ 2021 ਵਿਚ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਦੀ ਦਾਖਲਾ ਪ੍ਰੀਖਿਆ ਵਿਚ ਬੈਠਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।
ਇਹ ਨਿਰਦੇਸ਼ ਰੱਖਿਆ ਮੰਤਰਾਲੇ ਵੱਲੋਂ ਸੁਪਰੀਮ ਕੋਰਟ ਨੂੰ ਸੂਚਿਤ ਕੀਤੇ ਜਾਣ ਦੇ ਇਕ ਦਿਨ ਬਾਅਦ ਆਇਆ ਹੈ। ਰੱਖਿਆ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਸੀ ਕਿ ਮਹਿਲਾ ਉਮੀਦਵਾਰਾਂ ਨੂੰ ਪ੍ਰੀਖਿਆ ਵਿਚ ਸ਼ਾਮਲ ਹੋਣ ਦੀ ਆਗਿਆ ਅਗਲੇ ਸਾਲ ਮਈ ਤੱਕ ਜਾਰੀ ਕੀਤੀ ਜਾਵੇਗੀ।
ਸੁਪਰੀਮ ਕੋਰਟ ਨੇ ਕਿਹਾ, ਔਰਤਾਂ ਨੂੰ ਨਵੰਬਰ 2021 ਦੀ ਪ੍ਰੀਖਿਆ ਦੇਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਇਸ ਨੂੰ ਇਕ ਸਾਲ ਲਈ ਮੁਲਤਵੀ ਨਹੀਂ ਕੀਤਾ ਜਾ ਸਕਦਾ। ਮੈਡੀਕਲ ਮਾਪਦੰਡਾਂ ਨੂੰ ਆਰਜ਼ੀ ਤੌਰ ‘ਤੇ ਸੂਚਿਤ ਕੀਤਾ ਜਾਣਾ ਚਾਹੀਦਾ ਹੈ। ਯੂਪੀਐਸਸੀ ਨਵੰਬਰ ਦੀ ਪ੍ਰੀਖਿਆ ਲਈ ਨੋਟੀਫਿਕੇਸ਼ਨ ਜਾਰੀ ਕਰੇਗੀ।
ਟੀਵੀ ਪੰਜਾਬ ਬਿਊਰੋ