ਯੇਰੂਸ਼ਲਮ ਦੇ ਪੂਜਾ ਘਰ ‘ਚ ਅੱਤਵਾਦੀ ਹਮਲਾ, ਫਾਇਰਿੰਗ ਵਿਚ 8 ਲੋਕਾਂ ਦੀ ਮੌਤ, 10 ਜ਼ਖਮੀ

ਯੇਰੂਸ਼ਲਮ ਦੇ ਬਾਹਰੀ ਇਲਾਕੇ ਨੇਵੇ ਯਾਕੋਵ ਵਿਚ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਇਸ ਵਿਚ 8 ਲੋਕਾਂ ਦੀ ਮੌਤ ਹੋ ਗਈ ਜਦੋਂਕਿ 10 ਜ਼ਖਮੀ ਹੋ ਗਏ। ਫਾਇਰਿੰਗ ਇਕ ਪੂਜਾ ਵਾਲੀ ਥਾਂ ਕੋਲ ਹੋਈ। ਪੁਲਿਸ ਨੇ ਇਸ ਨੂੰ ਅੱਤਵਾਦੀ ਹਮਲਾ ਦੱਸਿਆ ਹੈ। ਇਜ਼ਰਾਇਲ ਦੇ ਵਿਦੇਸ਼ ਮੰਤਰਾਲੇ ਵੱਲੋਂ ਹਮਲੇ ਦੀ ਜਾਣਕਾਰੀ ਦਿੱਤੀ ਗਈ। ਹਮਲਾਵਰ ਨੂੰ ਮਾਰ ਦਿੱਤਾ ਗਿਆ ਹੈ।

ਇਜ਼ਰਾਇਲ ਦੇ ਵਿਦੇਸ਼ ਮੰਤਰਾਲੇ ਨੇ ਆਫੀਸ਼ੀਅਲ ਟਵਿੱਟਰ ਅਕਾਊਂਟ ‘ਤੇ ਕਿਹਾ ਹੈ ਕਿ ਯੇਰੂਸ਼ਸ਼ਲਮ ਦੇ ਸਿਨੇਗਾਗ ਵਿਚ ਹੋਏ ਅੱਤਵਾਦੀ ਹਮਲੇ ਵਿਚ 8 ਲੋਕਾਂ ਦੀ ਮੌਤ ਹੋਈ ਹੈ ਤੇ 10 ਲੋਕ ਜ਼ਖਮੀ ਹੋਏ ਹਨ। ਮੌਕੇ ‘ਤੇ ਪਹੁੰਚੀ ਡਾਕਟਰਾਂ ਦੀ ਟੀਮ ਨੇ ਜ਼ਖਮੀਆਂ ਦਾ ਇਲਾਜ ਕੀਤਾ ਹੈ। ਪੁਲਿਸ ਅਧਿਕਾਰੀ ਮੁਤਾਬਕ ਹਮਲਾਵਰ ਨੂੰ ਬਾਅਦ ਵਿਚ ਮਾਰ ਦਿੱਤਾ ਗਿਆ ਹੈ। ਘਟਨਾ ਵੀਰਵਾਰ ਨੂੰ ਜੇਨਿਨ ਸ਼ਹਿਰ ਵਿਚ ਇਕ ਸ਼ਰਨਾਰਥੀ ਕੈਂਪ ‘ਤੇ ਇਜ਼ਰਾਈਲ ਦੇ ਸੁਰੱਖਿਆ ਬਲਾਂ ਦੇ ਹਮਲੇ ਦੇ ਇਕ ਦਿਨ ਬਾਅਦ ਹੋਈ ਹੈ ਜਿਸ ਵਿਚ ਇਕ ਬਜ਼ੁਰਗ ਮਹਿਲਾ ਸਣੇ 9 ਲੋਕਾਂ ਦੀ ਮੌਤ ਹੋਈ ਸੀ।