● On air now · ਟੀਵੀ ਪੰਜਾਬ

Punjabi News · Since 2013

Breaking

ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਗੜ੍ਹਸ਼ੰਕਰ : ਇਥੋਂ ਦੇ ਵਾਰਡ ਨੰ. 2 ‘ਚ ਕੁੱਝ ਵਿਅਕਤੀਆਂ ਵੱਲੋਂ ਘਰ ‘ਚ ਦਾਖਲ ਹੋ ਕੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਮਾਮਲਾ ਆਪਸੀ ਰੰਜਸ਼ ਦਾ ਦੱਸਿਆ ਜਾ ਰਿਹਾ ਹੈ। ਮ੍ਰਿਤਕ…


ਗੜ੍ਹਸ਼ੰਕਰ : ਇਥੋਂ ਦੇ ਵਾਰਡ ਨੰ. 2 ‘ਚ ਕੁੱਝ ਵਿਅਕਤੀਆਂ ਵੱਲੋਂ ਘਰ ‘ਚ ਦਾਖਲ ਹੋ ਕੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਮਾਮਲਾ ਆਪਸੀ ਰੰਜਸ਼ ਦਾ ਦੱਸਿਆ ਜਾ ਰਿਹਾ ਹੈ।

ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਸੋਨੀ (28) ਪੁੱਤਰ ਚਰਨਜੀਤ ਸਿੰਘ ਵਜੋਂ ਹੋਈ ਹੈ। ਤੇਜ਼ਧਾਰ ਹਥਿਆਰਾਂ ਨਾਲ ਲਹੂ-ਲੁਹਾਨ ਕੀਤੇ ਗੁਰਪ੍ਰੀਤ ਸੋਨੀ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਲਿਜਾਇਆ ਗਿਆ।

ਜਿਥੋਂ ਉਸ ਨੂੰ ਹੁਸ਼ਿਆਰਪੁਰ ਲਈ ਰੈਫ਼ਰ ਕਰ ਦਿੱਤਾ ਗਿਆ। ਰਸਤੇ ਵਿਚ ਜਾਂਦਿਆਂ ਹੀ ਗੁਰਪ੍ਰੀਤ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੁਰਪ੍ਰੀਤ ਸਿੰਘ ਪਹਿਲਾਂ ਕਿਸੇ ਮਾਮਲੇ ‘ਚ ਜੇਲ੍ਹ ਵੀ ਜਾ ਚੁੱਕਾ ਹੈ। ਗੜ੍ਹਸ਼ੰਕਰ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਟੀਵੀ ਪੰਜਾਬ ਬਿਊਰੋ


Filed under